ਇਹ ਜਾਪ ਬਾਬਾ ਜੀ ਹਮੇਸ਼ਾ ਗੁਪਤ ਰੱਖਦੇ

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।
ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।


ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।