ਮੌਸਮ ਵਿਭਾਗ ਦੀ ਭੱਵਿਖਬਾਣੀ

ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਹਨੇਰੀ ਝੱਖੜ ਅਤੇ ਮੀਂਹ ਦੇ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉੱਥੇ ਹੀ ਹੁਣ ਇੱਕ ਲੋਕਾਂ ਦੇ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ।ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ 2 ਤੋਂ 3 ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਆਉਣ ਵਾਲੇ 4 ਤੋਂ 5 ਦਿਨਾਂ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦਾ ਕੋਈ ਵੈਸਟਰਨ ਡਿਸਟਰਬੈਂਸ, ਮੀਂਹ ਜਾਂ ਤੇਜ਼ ਹਵਾ ਨਹੀਂ ਚੱਲੇਗੀ।

ਹਾਲਾਂਕਿ ਹੁਣ ਤਾਪਮਾਨ ਵਧਣ ਦੀ ਸੰਭਾਵਨਾ ਜ਼ਰੂਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਅਪ੍ਰੈਲ ਤੋਂ ਬਾਅਦ ਜੋ ਜ਼ਿਲ੍ਹੇ ਹਿਮਾਚਲ ਨਾਲ ਲੱਗਦੇ ਹਨ। ਜਿਸ ਵਿੱਚ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸੇ ਆਉਂਦੇ ਹਨ। ਉਥੇ ਮੀਂਹ ਦੀ ਸੰਭਾਵਨਾ ਹੈ। ਪਰ ਕੋਈ ਜ਼ਿਆਦਾ ਮੀਂਹ ਜਾਂ ਤੇਜ਼ ਹਵਾਵਾਂ ਨਹੀਂ ਚੱਲਣਗੀਆਂ।

ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋਵੇਗਾ ਪਰ ਕਿਸੇ ਵੀ ਵੈਸਟਰਨ ਡਿਸਟਰਬੈਂਸ ਦੇ ਕੋਈ ਸੰਕੇਤ ਨਹੀਂ ਹਨ।ਕਿਸਾਨਾਂ ਲਈ ਏਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ ਕਿ ਇਹ 4 ਤੋਂ 5 ਦਿਨ ਜੋ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਉਹ ਆਪਣੀ ਹਾਰਵੈਸਟਿੰਗ (ਫਸਲਾਂ ਦੀ ਕਟਾਈ) ਦੇ ਸਾਰੇ ਕੰਮ ਮੁਕੰਮਲ ਕਰ ਲੈਣ।