ਸਿਸਵਾਂ ਨਦੀ ਤੋਂ ਆਈ ਵੱਡੀ ਅਪਡੇਟ

ਪਿੰਡ ਕਮਾਲਪੁਰ ਵਿਖੇ ਸਿਸਵਾਂ ਵਿਚ ਪਾੜ ਪਿਆ ਪਰ ਰਾਹਤ ਦੀ ਗੱਲ ਹੈ ਕਿ ਪਾਣੀ ਅੱਗੇ ਸਿਰਹਿੰਦ ਨਹਿਰ ਵਿਚ ਜਾ ਮਿਲਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਬਰਸਾਤੀ ਨਦੀ, ਚੋਇਆਂ ਅਤੇ ਨਹਿਰਾਂ ਉਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਆਪਸੀ ਭਾਈਚਾਰੇ ਨਾਲ ਇਕ ਦੂਜੇ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਕੁਦਰਤੀ ਆਫ਼ਤ ਨਾਲ ਮਿਲਜੁਲ ਕੇ ਨਜਿੱਠਿਆ ਜਾ ਸਕੇ। ਰੋਪੜ ਤੋਂ ਦਰਾਹੇ ਜਾਨ ਵਾਲੀ ਕੱਚੀ ਦੇ ਕੰਢੇ ਵਾਲੇ ਪਿੰਡ ਸੁਚੇਤ ਰਹਿਣ ਕਮਾਲਪੁਰ ਤੋਂ ਸਿਸਵਾਂ ਨਦੀ ਦਾ ਪਾਣੀ ਕੱਚੀ ਨਹਿਰ ਚ ਟੁੱਟ ਗਿਆ ਚਮਕੌਰ ਸਾਹਿਬ ਤੋਂ ਅਗਲੇ ਪਿੰਡ ਜੇ ਕਿੱਸੇ ਦਾ ਕੋਈ ਲਿੰਕ ਹੈ ਤਾ ਸੁਚੇਤ ਕਰ ਦਿਉ।

ਪੰਜਾਬ ‘ਚ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤੋਂ ਹੜ੍ਹ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਮੀਂਹ ਕਾਰਨ ਖਤਰੇ ਦੇ ਨਿਸ਼ਾਨ ਤੋਂ ਬਿਆਸ ਦਰਿਆ ਉੱਪਰ ਆ ਗਿਆ ਹੈ। ਸੜਕਾਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਾਣੀ ਪੁੱਜ ਗਿਆ ਹੈ। ਕਈ ਜਗ੍ਹਾ ਪੰਜਾਬ ‘ਚ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤੋਂ ਹੜ੍ਹ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਭਾਰੀ ਮੀਂਹ ਕਾਰਨ ਖਤਰੇ ਦੇ ਨਿਸ਼ਾਨ ਤੋਂ ਬਿਆਸ ਦਰਿਆ ਉੱਪਰ ਆ ਗਿਆ ਹੈ। ਸੜਕਾਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਾਣੀ ਪੁੱਜ ਗਿਆ ਹੈ। ਕਈ ਜਗ੍ਹਾ ਹਾਈਵੇ ਪਾਣੀ ‘ਚ ਡੁੱਬੇ ਗਏ ਹਨ। ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਘੱਟ ਤੋਂ ਘੱਟ ਬਾਹਰ ਨਿਕਲਣ।ਮੌਸਮ ਵਿਭਾਗ ਨੇ ਪੰਜਾਬ ‘ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਕਰੀਬ 5 ਘੰਟੇ ਦੇ ਮੀਂਹ ਤੋਂ ਬਾਅਦ ਬੁੱਢਾ ਨਾਲਾ ‘ਚ ਪਾੜ ਪੈਣ ਕਾਰਨ ਕਰੀਬ 250 ਝੌਂਪੜੀਆਂ ਭਾਰੀ ਬਾਰਸ਼ ਨਾਲ ਪੰਜਾਬ ‘ਚ ਹੜ੍ਹਾਂ ਦਾ ਖਤਰਾ ਬਣਾ ਗਿਆ ਹੈ।

ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਵੱਲੋਂ ਚੌਕਸੀ ਦੇ ਹੁਕਮ ਦਿੱਤੇ ਹਨ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੋਂ ਉਪਰ ਆ ਗਿਆ ਹੈ। ਕਈ ਇਲਾਕਿਆਂ ਵਿਚ ਘਰਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਦਰਿਆਵਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।

ਉਧਰ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪ੍ਰਸ਼ਾਸਨ ਤੇ ਸਾਰੀ ਟੀਮਾਂ ਰੈੱਡ ਅਲਰਟ ‘ਤੇ ਹਨ।ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਮੇਰੇ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ । ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ ਤੇ ਹਨ । ਡੈਮ ਵਿੱਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ। ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।ਪ੍ਰਮਾਤਮਾ ਭਲੀ ਕਰੇ।