ਪਟਿਆਲਾ ਦੇ ਅਰਬਨ ਅਸਟੇਟ ਦਾ ਬੁਰਾ ਹਾਲ ਵੀਡੀਓ

ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਦਕਿ ਫੇਜ਼-1 ਵੀ ਅਲਰਟ ‘ਤੇ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਕਰਕੇ ਘਬਰਾਓ ਨਾ। ਡਿਪਟੀ ਕਮਿਸ਼ਨਰ ਆਪਣੀ ਟੀਮ ਨਾਲ ਮੌਕੇ ‘ਤੇ ਮੌਜੂਦ ਹਨ ਅਤੇ ਅਰਬਨ ਅਸਟੇਟ ਵਿਖੇ ਰਾਧਾ ਸੁਆਮੀ ਡੇਰੇ ਵਿਖੇ ਲੋਕਾਂ ਦੀ ਆਰਜ਼ੀ ਠਹਿਰਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਤ ਨੂੰ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸਾਵਧਾਨੀ ਵਰਤਣੀ ਪਵੇਗੀ, ਕਿਰਪਾ ਕਰਕੇ ਟੀਮ ਪਟਿਆਲਾ ਦਾ ਸਾਥ ਦਿੱਤਾ ਜਾਵੇ।

ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ’ ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ। ਇਸ ਤੋਂ ਇਲਾਵਾ ਸ. ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਸ. ਲਾਲਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।