ਸੁਰਿੰਦਰ ਸ਼ਿੰਦਾ ਬਾਰੇ ਇਹ ਵੱਡੀ ਖਬਰ

ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੀ ਮੌਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਦਾਖਲ ਹਨ ਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਦਰਅਸਲ ‘ਚ ਸੁਰਿੰਦਰ ਸ਼ਿੰਦਾ ਦੀ ਮੌਤ ਦੀ ਖ਼ਬਰ ਫੈਲਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਨਿੰਦਰ ਸ਼ਿੰਦਾ ਛਿੰਦਾ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਪਿਤਾ ਬਿਲਕੁਲ ਠੀਕ ਹਨ ਤੇ ਉਹ ਆਪਣਾ ਇਲਾਜ ਕਰਵਾ ਰਹੇ ਹਨ। ਇਸ ਲਈ ਉਹ ਹਸਪਤਾਲ ਜ਼ੇਰੇ ਇਲਾਜ ਹਨ। ਮਨਿੰਦਰ ਸ਼ਿੰਦਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਵੈਟੀਲੇਟਰ ਉਤੇ ਹਨ।