ਸਤਲੁਜ ਦਰਿਆ ਤੋਂ ਵੱਡੀ ਖਬਰ

ਭਾਰੀ ਬਾਰਿਸ਼ ਕਾਰਨ ਬੁੱਢੇ ਨਾਲੇ ਦੇ ਨਾਲ ਸਤਲੁਜ ਦਰਿਆ ’ਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ, ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਦੇ ਪਹਾੜੀ ਇਲਾਕਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ 2 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਨਹਿਰਾਂ ’ਚ ਪਾਣੀ ਦਾ ਵਹਾਅ ਤੇਜ਼ ਹੋਣ ਦੇ ਮੱਦੇਨਜ਼ਰ ਰੋਪੜ ਹੈੱਡ ਵਰਕਸ ਤੋਂ ਪਾਣੀ ਛੱਡਿਆ ਗਿਆ ਹੈ, ਜੋ ਪਾਣੀ ਸਤਲੁਜ ਦਰਿਆ ’ਚ ਪੁੱਜਾ ਹੈ। ਇਸ ਦੌਰਾਨ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕੇ ’ਚ ਪੰਚਾਇਤਾਂ ਨੂੰ ਅਲਰਟ ਕਰਨ ਤੋਂ ਇਲਾਵਾ ਪਿੰਡਾਂ ’ਚ ਮੁਨਿਆਦੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਐਮਰਜੈਂਸੀ ਦੇ ਹਾਲਾਤ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਐੱਨ. ਡੀ. ਆਰ. ਐੱਫ. ਅਤੇ ਹੋਰ ਰਾਹਤ ਏਜੰਸੀਆਂ ਦੇ ਨਾਲ ਤਾਲਮੇਲ ਕੀਤਾ ਗਿਆ ਹੈ ਅਤੇ ਲੋੜ ਪੈਣ ’ਤੇ ਰਾਹਤ ਕੈਂਪ ਬਣਾਉਣ ਲਈ ਜਗ੍ਹਾ ਮਾਰਕ ਕੀਤੀ ਗਈ ਹੈ।

ਇੱਥੋਂ ਤੱਕ ਕਿ ਨੈਸ਼ਨਲ ਹਾਈਵੇ ਅਥਾਰਟੀ ਅਤੇ ਪੀ. ਡਬਲਯ. ਡੀ. ਵਿਭਾਗ ਨੂੰ ਬਾਰਿਸ਼ ਦੇ ਮੌਸਮ ’ਚ ਸੜਕਾਂ ’ਤੇ ਜਮ੍ਹਾ ਹੋਣ ਵਾਲੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਹਾ ਗਿਆ ਹੈ। ਭਾਰੀ ਬਾਰਿਸ਼ ਮਗਰੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ, ਜਿਸ ਕਾਰਨ ਲੋਕਾਂ ਦੇ ਸਾਹ ਸੂਤੇ ਪਏ ਸਨ। ਇਸ ਦਰਮਿਆਨ ਮੀਂਹ ਤੋਂ ਰਾਹਤ ਮਿਲਣ ਮਗਰੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਥੱਲੇ ਹੋ ਗਿਆ ਹੈ। ਇਸ ਤੋਂ ਬਾਅਦ ਦਰਿਆ ਦੇ ਕੰਢੇ ਵਸੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਲੁਧਿਆਣਾ ‘ਚ ਸਤਲੁਜ ਦਰਿਆ ਸ਼ਾਂਤ ਹੋਣ ਕਾਰਨ ਆਸਪਾਸ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਲੋਕਾਂ ਨੇ ਅਨੋਖੇ ਢੰਗ ਨਾਲ ਪਾਣੀ ਦਾ ਪੱਧਰ ਘੱਟਣ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਲੋਕਾਂ ਨੇ ਖਵਾਜਾ ਪੀਰ ਜੀ ਦਾ ਬੇੜਾ ਵੀ ਛੱਡਿਆ।

ਲਾਡੋਵਾਲ ਨੇੜਲੇ ਪਿੰਡ ਦੇ ਲੋਕਾਂ ਨੂੰ ਪਤਾ ਲੱਗਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਹੈ। ਇਸ ਲਈ ਲੋਕਾਂ ਨੇ ਪਾਣੀ ਦੇ ਦੇਵਤਾ ਖਵਾਜਾ ਪੀਰ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ, ਜਦਕਿ ਕੁਝ ਲੋਕ ਢੋਲ ਵਜਾਉਂਦੇ ਹੋਏ ਸਤਲੁਜ ਦਰਿਆ ‘ਤੇ ਪਹੁੰਚੇ। ਕਾਬਿਲੇਗੌਰ ਹੈ ਕਿ ਇਥੋਂ ਦੇ ਲੋਕ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਉਤੇ ਖਵਾਜਾ ਪੀਰ ਦੀ ਪੂਜਾ ਕਰਦੇ ਹਨ ਤੇ ਪਾਣੀ ਘੱਟ ਕਰਨ ਦੀ ਬੇਨਤੀ ਕਰਦੇ ਹਨ। ਇਸ ਵਾਰ ਸਤਲੁਜ ਵਿੱਚ ਪਾਣੀ ਘੱਟਣ ਤੇ ਹੜ੍ਹ ਦਾ ਖ਼ਤਰਾ ਟਲਣ ਮਗਰੋਂ ਲੋਕ ਢੋਲ-ਢਮੱਕੇ ਨਾਲ ਖਵਾਜ਼ਾ ਪੀਰ ਦਾ ਸ਼ੁਕਰਾਨਾ ਤੇ ਪੂਜਾ ਕਰਨਾ ਲਈ ਪੁੱਜੇ। ਇਸ ਤੋਂ ਇਲਾਵਾ ਨਵਾਂਸ਼ਹਿਰ ਵਿੱਚ ਹਾਲਾਤ ਕਾਫੀ ਖ਼ਰਾਬ ਬਣੇ ਹੋਏ ਹਨ। ਡੀਸੀ ਨਵਜੋਤ ਪਾਲ ਸਿੰਘ ਰੰਧਾਵਾ ਤੇ ਐਸਐਸਪੀ ਭਾਗੀਰਥ ਮੀਣਾ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਲਾਲੇ ਵਾਲ, ਮਿਰਜ਼ਾਪੁਰ, ਸਿਬੂ ਤਲਵੰਡੀ ਅਤੇ ਦਰੀਆਪੁਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ।