ਕੋਟਕਪੂਰਾ ਤੋਂ ਆਈ ਵੱਡੀ ਅਪਡੇਟ

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ 11 ਜ਼ਿਲ੍ਹੇ ਆਏ ਹਨ, ਜਿਨ੍ਹਾਂ ਵਿੱਚੋਂ 5 ਜਿਲ੍ਹਿਆਂ ਵਿੱਚ ਪਾਣੀ ਨੇ ਜ਼ਿਆਦਾ ਨੁਕਸਾਨ ਕੀਤਾ ਹੈ। ਹਾਲਾਂਕਿ, ਸੂਬਾ ਸਰਕਾਰ ਦਾ ਕਹਿਣਾ ਹੈ ਕਿ 14000 ਤੋਂ ਵੱਧ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਲਈ ਐੱਨਡੀਆਰਐੱਫ ਦੀਆਂ 14 ਟੀਮਾਂ ਅਤੇ ਐੱਸਡੀਆਰਐੱਫ ਦੀਆਂ 2 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੋਹਾਲੀ, ਰੂਪਨਗਰ, ਪਟਿਆਲਾ, ਜਲੰਧਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਸੰਗਰੂਰ, ਤਰਨਤਾਰਨ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਿਲ ਹਨ। ਜਲੰਧਰ ਤੇ ਕਪੂਰਥਲਾ ਦੇ ਕੁਝ ਪਿੰਡਾਂ ਸਮੇਤ ਰੂਪਨਗਰ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਮਲ ਹਨ।

2019 ਵਿੱਚ ਵੀ ਜਲੰਧਰ ਦੇ ਗਿੱਦੜਪਿੰਡੀ ਨੇੜੇ ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਜਲੰਧਰ ਦੀ ਸ਼ਾਹਕੋਟ ਸਬ-ਡਵੀਜ਼ਨ ਅਤੇ ਕਪੂਰਥਲਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਸਨ।ਪੰਜਾਬ ਦੇ ਮਾਲ ਵਿਭਾਗ ਨੇ ਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਸਿੰਚਾਈ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ।

ਸੇਵਾਮੁਕਤ ਆਈਏਐੱਸ ਅਧਿਕਾਰੀ ਕਹਿੰਦੇ ਹਨ ਕਿ ਪਿਛਲੇ ਹਫ਼ਤੇ ਤੋਂ ਪਹਾੜਾਂ ਵਿੱਚ ਬਹੁਤ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸਾਡੇ ਤਿੰਨ ਡੈਮ, ਪੌਂਗ ਡੈਮ, ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਭਰ ਗਏ ਹਨ। ਇਸ ਦੇ ਨਾਲ ਹੀ ਲੋੜ ਤੋਂ ਵੱਧ ਪਾਣੀ ਛੱਡਿਆ ਗਿਆ ਹੈ। ਪੰਨੂੰ ਮੁਤਾਬਕ, “ਡੈਮ ਵਿੱਚ ਖ਼ਤਰੇ ਦੇ ਨੇੜੇ ਪਾਣੀ ਦਾ ਪੱਧਰ ਪਹੁੰਚਣ ‘ਤੇ ਪਾਣੀ ਨੂੰ ਰੋਕਿਆ ਨਹੀਂ ਜਾ ਸਕਦਾ ਕਿਉਂਕਿ ਜੇਕਰ ਕਿਸੇ ਡੈਮ ਦਾ ਨੁਕਸਾਨ ਹੋ ਜਾਂਦਾ ਹੈ ਤਾਂ ਉਹ ਸੂਬੇ ਲਈ ਘਾਤਕ ਹੋਵੇਗਾ।”