ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ। ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ। ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ।(ਹਾਂ, ਹੇ ਪਾਂਡੇ! ਗੁਰੂ ਦੀ ਸਰਨ ਆਓ) ਸਤਿਗੁਰੂ ਪਰਮਾਤਮਾ ਦੇ ਨਾਮ ਦੀ ਵਡਿਆਈ ਦਾ ਸ਼ਬਦ ਬਖ਼ਸ਼ਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ, ਤੇ, ਸਤਿਗੁਰੂ ਪ੍ਰਭੂ-ਪਤੀ ਨਾਲ ਮਿਲਣ ਦੀ ਅਕਲ ਦੇਂਦਾ ਹੈ।11।
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।