ਅਜਮਾ ਲਵੋ 1000% ਪੱਥਰ ਤੇ ਲਕੀਰ ਹੈ ਬਚਨ

ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ ਜੀ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ॥੧॥

ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ।