ਪਰਵਿੰਦਰ ਝੋਟਾ ਬਾਰੇ ਵੱਡੀ ਅਪਡੇਟ

ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਕਥਿਤ ਤੌਰ ’ਤੇ ਇਸ ਬਹਾਨੇ ਦਾਖ਼ਲ ਹੋਇਆ ਕਿ ਉਸ ਨੇ ਸਿਗਨੇਚਰ ਕੈਪਸੂਲ (ਇਹ ਐੱਨਡੀਪੀਐੱਸ ਐਕਟ ਅਧੀਨ ਨਹੀਂ ਆਉਂਦੇ) ਖਰੀਦੇ ਹਨ। ਪਰ ਮਾਨਸਾ ਵਿੱਚ ਧਾਰਾ 144 ਤਹਿਤ ਇਸ ਦੀ ਵਿੱਕਰੀ ‘ਤੇ ਪਾਬੰਦੀ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਉਹ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਪੁਲਿਸ ਨੇ ਦੱਸਿਆ ਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।