ਇਸ ਬਾਰੇ SDM ਨੇ BDPO ਨੂੰ ਪੱਤਰ ਲਿਖਿਆ ਹੈ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।ਪੰਜਾਬ ਵਿੱਚ ਸ਼ੁਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ‘ਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿੱਆ ਹੈ। ਪਿਛਲੇ ਸਾਲ 31 ਜੁਲਾਈ ਨੂੰ ਸੀ 1650.87 ਫੁੱਟ ਸੀ। ਪਰ ਇਸ ਵਾਰ 21 ਜੁਲਾਈ ਨੂੰ ਹੀ ਪਹੁੰਚਿਆ 1650.87 ਫੁੱਟ ਹੋ ਗਿਆ ਹੈ।
ਦੱਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ‘ਚ ਵਹਿ ਰਹੀਆਂ ਹਨ। ਐਸਡੀਐਮ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਫਲੱਡ ਗੇਟ ਖੋਲੇ ਜਾ ਸਕਦੇ ਹੈ ਅਤੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਹੈ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ।
ਇਸ ਬਾਰੇ SDM ਨੇ BDPO ਨੂੰ ਪੱਤਰ ਲਿਖਿਆ ਹੈ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1651 ਨੂੰ ਪਾਰ ਕਰ ਗਿਆ ਹੈ, ਇਹ ਪੱਧਰ ਫਲੱਡ ਗੇਟ ਲੈਵਲ ਤੋਂ 6 ਫੁੱਟ ਉੱਚਾ ਹੈ, ਪਰ ਪਾਣੀ ਦਾ ਪੱਧਰ ਖ਼ਤਰੇ ਦੇ ਪੱਧਰ ਤੋਂ 29 ਫੁੱਟ ਹੇਠਾਂ ਹੈ। ਇਸ ਦੇ ਨਾਲ ਹੀ ਭਾਖੜਾ ਦੇ ਹੇਠਾਂ ਬਣੇ ਨੰਗਲ ਡੈਮ ਵਿੱਚ ਪਾਣੀ ਦਾ ਪੱਧਰ 1951 ਦਾ ਦੱਸਿਆ ਜਾਂਦਾ ਹੈ, ਜੋ ਕਿ ਖ਼ਤਰੇ ਦੇ ਪੱਧਰ ਤੋਂ ਸਿਰਫ਼ 3 ਫੁੱਟ ਹੇਠਾਂ ਹੈ। ਅਜਿਹੇ ‘ਚ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਅੱਜ ਹਿਮਾਚਲ ‘ਚ ਹੋਈ ਬਾਰਿਸ਼ ਤੋਂ ਬਾਅਦ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਐਸਡੀਐਮ ਨੰਗਲ ਨੇ ਅਲਰਟ ਜਾਰੀ ਕੀਤਾ ਹੈ ਕਿ ਜੇਕਰ ਭਾਖੜਾ ਵਿੱਚੋਂ ਹੋਰ ਪਾਣੀ ਛੱਡਿਆ ਗਿਆ ਤਾਂ ਸਤਲੁਜ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।