ਬਾਬਾ ਵਡਭਾਗ ਸਿੰਘ ਜੀ ਦੇ ਅਨੋਖੇ ਚਮਤਕਾਰ

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ {ਪੰਨਾ 706}ਪਦਅਰਥ: ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ ‘ਅਸ੍ਵ’ ਹੈ, ਬਹੁ-ਵਚਨ ਵਿਚ ਭੀ ‘ਅਸੁ’ ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ।

ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ,

Leave a Reply

Your email address will not be published. Required fields are marked *