ਭਲਕੇ ਇਨ੍ਹਾਂ ਇਲਾਕਿਆਂ ‘ਚ ਵੱਡੀ ਚਿਤਾਵਨੀ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਕ ਵਾਰ ਫਿਰ ਸੂਬੇ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੇ ਆਸਾਰ ਨਜ਼ਰ ਆ ਰਹੇ ਹਨ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਇਸੇ ਦਰਮਿਆਨ ਮੌਸਮ ਵਿਭਾਗ ਨੇ ਭਲਕੇ ਯਾਨੀ 6-7 ਮਈ ਨੂੰ ਕੁਝ ਜ਼ਿਲ੍ਹਿਆਂ ‘ਚ ਤੇਜ਼ ਹਨ੍ਹੇਰੀ, ਬਿਜਲੀ ਲਿਸ਼ਕਣ ਤੇ ਮੀਂਹ ਦੀ ਸੰਭਾਵਨਾ ਜਤਾਈ ਹੈ।


ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ (ਰੋਪੜ), ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ‘ਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਦੌਰਾਨ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਨਾਲ ਸਵੇਰੇ ਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੋਵੇਗੀ । ਇਸ ਦੇ ਨਾਲ ਵਿਭਾਗ ਵੱਲੋਂ 6-7 ਮਈ ਤੋਂ ਬਾਅਦ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਭਾਵ ਮੌਸਮ ਫਿਰ ਤੋਂ ਸਧਾਰਨ ਹੋ ਜਾਵੇਗਾ ਅਤੇ ਹੌਲੀ-ਹੌਲੀ ਤਾਪਮਾਨ ‘ਚ ਵਾਧਾ ਹੋਵੇਗਾ।

ਮਿਲੀ ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਮੁਤਾਬਿਕ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 6 ਅਤੇ 7ਮਈ ਨੂੰ ਪੀਲਾ ਮੌਸਮ ਚੇਤਾਵਨੀ ਲਾਗੂ ਰਹੇਗੀ। ਇਸ ਸਮੇਂ ਦੌਰਾਨ, ਰਾਜ ਦੇ ਕੁਝ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਨੇਰੀਆਂ ਆਉਣ ਦੀ ਸੰਭਾਵਨਾ ਹੈ, ਅਤੇ ਕੁਝ ਖੇਤਰਾਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਵੀ ਪੈ ਸਕਦਾ ਹੈ।ਦੱਸ ਦਈਏ ਕਿ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਫਰੀਦਕੋਟ ਵਿੱਚ 36.3 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 33.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 32.9 ਡਿਗਰੀ ਸੈਲਸੀਅਸ, ਰੋਪੜ ਵਿੱਚ 32.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 32 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Leave a Reply

Your email address will not be published. Required fields are marked *