ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਖਬਰ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। WTI ਕਰੂਡ 77.07 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.07 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਅੱਜ ਮਹਾਰਾਸ਼ਟਰ ‘ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਕੇਰਲ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 32 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ। ਉੜੀਸਾ ‘ਚ ਪੈਟਰੋਲ-ਡੀਜ਼ਲ ਵੀ ਸਸਤਾ ਹੋ ਗਿਆ ਹੈ। ਦਿੱਲੀ-ਮੁੰਬਈ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।