ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ

ਪੰਜਾਬ ਵਿਚ ਬੀਤੇ ਦਿਨੀਂ ਪਏ ਮੀਂਹ ਕਾਰਨ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ ਅਗਲੇ ਪੰਜ ਦਿਨਾਂ ਦੀ ਮੌਸਮ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਵੇਖਦੇ ਹੋਏ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ,

ਜਦਕਿ ਬਾਕੀ ਪੰਜਾਬ ਵਿੱਚ ਕੋਈ ਖਾਸ ਚਿਤਾਵਨੀ ਨਹੀਂ ਹੈ। ਉਥੇ ਹੀ 25 ਜੁਲਾਈ ਨੂੰ ਪਠਾਨਕੋਟ ਦੇ ਨਾਲ-ਨਾਲ ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 26 ਅਤੇ 27 ਜੁਲਾਈ ਨੂੰ ਵੀ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੌਸਮ ਵਿਭਾਗ ਨੇ ਨਿਗਰਾਨੀ ਰੱਖਣ ਦੀ ਸਲਾਹ ਦਿੱਤੀ ਹੈ।ਮੌਸਮ ਵਿਭਾਗ ਮੁਤਾਬਕ 28 ਜੁਲਾਈ ਨੂੰ ਪੰਜਾਬ ਵਿੱਚ ਮਾਨਸੂਨ ਕਾਫ਼ੀ ਸਰਗਰਮ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਲਈ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਦਿਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੀ ‘ਯੈਲੋ ਅਲਰਟ’ ਰਹੇਗਾ, ਜਿਸ ਦਾ ਮਤਲਬ ਹੈ ਕਿ ਇਥੇ ਵੀ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।

Leave a Reply

Your email address will not be published. Required fields are marked *