ਸਚਿਨ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ ਦੋਖੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi ) ਨੂੰ ਭਾਰਤ ਲਿਆਂਦਾ ਗਿਆ ਹੈ।

ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।

ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਗੈਂਗਸਟਰ ਸਚਿਨ ਬਿਸ਼ਨੋਈ ਕਤਲ ਤੋਂ ਪਹਿਲਾਂ 21 ਅਪ੍ਰੈਲ 2022 ਤੱਕ ਭਾਰਤ ਵਿੱਚ ਸੀ।

ਇਸ ਤੋਂ ਬਾਅਦ ਉਹ ਫਰਜ਼ੀ ਨਾਂ ‘ਤੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਭੱਜ ਗਿਆ। ਸਚਿਨ ਬਿਸ਼ਨੋਈ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਬਿਸ਼ਨੋਈ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ।