ਇਸ ਮਸ਼ਹੂਰ ਹਰਿਆਣਵੀ ਗਾਇਕ ਦਾ ਹੋਇਆ ਦੇਹਾਂਤ

ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ 10 ਦਿਨਾਂ ਤੋਂ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਕਾਲਾ ਪੀਲੀਆ ਹੋਇਆ ਪਿਆ ਸੀ। ਜਿਸ ਕਾਰਨ ਲੀਵਰ ਅਤੇ ਫੇਫੜਿਆਂ ‘ਚ ਇਨਫੈਕਸ਼ਨ ਹੋ ਗਈ ਸੀ। ਸਿਹਤ ਵਿਗੜਨ ਕਾਰਨ ਉਹ ਵੈਂਟੀਲੇਟਰ ‘ਤੇ ਸੀ।ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ 10 ਦਿਨਾਂ ਤੋਂ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ।

ਦੱਸ ਦਈਏ ਕਿ ਰਾਜੂ ਪੰਜਾਬੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਵਤਸਰ ਖੇੜਾ, ਹਨੂੰਮਾਨਗੜ੍ਹ, ਰਾਜਸਥਾਨ ਵਿਖੇ ਕੀਤਾ ਜਾਵੇਗਾ। ਉਹ ਇਸ ਸਮੇਂ ਹਿਸਾਰ ਦੇ ਆਜ਼ਾਦਨਗਰ ਵਿੱਚ ਰਹਿੰਦੇ ਸੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਰਾਜੂ ਪੰਜਾਬੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਹਰਿਆਣਾ ਸੀਐੱਮ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਸ਼ਹੂਰ ਹਰਿਆਣਵੀ ਗਾਇਕ ਅਤੇ ਸੰਗੀਤ ਨਿਰਮਾਤਾ ਰਾਜੂ ਪੰਜਾਬੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਦਾ ਦੇਹਾਂਤ ਹਰਿਆਣਾ ਸੰਗੀਤ ਉਦਯੋਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।ਦੱਸ ਦਈਏ ਕਿ ਰਾਜੂ ਪੰਜਾਬੀ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਜਾਣਿਆ-ਪਛਾਣਿਆ ਚਿਹਰਾ ਸੀ। ਉਨ੍ਹਾਂ ਦੇ ਗੀਤ ਸਾਲਿਡ ਬਾਡੀ, ਸੈਂਡਲ, ਤੂ ਚੀਜ਼ ਲਾਜਵਾਬ, ਦੇਸੀ-ਦੇਸੀ ਵਰਗੇ ਪ੍ਰਸਿੱਧ ਗੀਤ ਹਨ। ਸਪਨਾ ਚੌਧਰੀ ਨਾਲ ਉਨ੍ਹਾਂ ਦੀ ਜੋੜੀ ਕਾਫੀ ਮਸ਼ਹੂਰ ਹੋਈ ਸੀ। ਉਨ੍ਹਾਂ ਨੇ ਹਰਿਆਣਾ ਦੀ ਮਿਊਜ਼ਿਕ ਇੰਡਸਟਰੀ ਨੂੰ ਨਵੀਂ ਪਛਾਣ ਦਿੱਤੀ।