ਇਨ੍ਹਾਂ ਸਕੂਲਾਂ ਚ ਛੁੱਟੀਆਂ ਬਾਰੇ ਵੱਡੀ ਜਾਣਕਾਰੀ

ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1, ਫਾਜ਼ਿਲਕਾ-1 ਅਤੇ ਫਾਜ਼ਿਲਕਾ-2 ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ, ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜ਼ਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੂੰ ਬੰਦ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਫਾਜ਼ਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੰਮਦ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ,

ਦੱਸ ਦਈਏ ਕਿ ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।