ਕੈਨੇਡਾ ਚ ਇੱਕੋ ਦਿਨ ਤਿੰਨ ਨੌਜਵਾਨਾਂ ਦੀ ਮੌਤ

ਕੈਨੇਡਾ ‘ਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਭਰੀ ਜਵਾਨੀ ਵਿੱਚ ਹੋ ਰਹੀਆਂ ਮੌਤਾਂ ਬਾਰੇ ਰੋਜ਼ ਹੀ ਸੁਣਨ ਅਤੇ ਪੜ੍ਹਨ ਨੂੰ ਮੰਦਭਾਗੀ ਖ਼ਬਰਾਂ ਮਿਲ ਰਹੀਆਂ ਹਨ। ਐਤਵਾਰ ਕੈਨੇਡਾ ‘ਚ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ, ਜੋ ਕਿ ਬੇਹੱਦ ਚਿੰਤਾਜਨਕ ਗੱਲ ਹੈ।

ਇੱਥੇ ਹਰ ਹਫ਼ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਗਾਤਾਰ ਪੰਜਾਬੀਆਂ ਖਾਸ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਤੇ ਇਹ ਸਿਲਸਿਲਾ ਘੱਟ ਹੋਣ ਦੀ ਬਜਾਏ ਦਿਨੋ-ਦਿਨ ਵੱਧ ਰਿਹਾ ਹੈ। ਮ੍ਰਿਤਕਾਂ ਦੀ ਉਮਰ 30-32 ਸਾਲ ਦੇ ਵਿੱਚ ਹੈ। ਇਹ ਨੌਜਵਾਨ ਕਰੀਬ 5 ਮਹੀਨੇ ਪਹਿਲਾਂ ਰੋਜ਼ੀ-ਰੋਟੀ ਖਾਤਰ ਕੈਨੇਡਾ ਆਏ ਸਨ।ਪੁੱਤ ਨੂੰ ਬਾਹਰ ਨਹੀਂ ਭੇਜਣਾ ਚਾਹੁੰਦ ਸੀ–ਨੌਜਵਾਨ ਪੁੱਤ ਦੀ ਮੌਤ ’ਤੇ ਅੱਥਰੂ ਵਹਾਉਂਦੀ ਮਾਂ ਨੇ ਦੱਸਿਆ ਕਿ ਉਹ ਆਪਣੇ ਪੁੱਤ ਨੂੰ ਵਿਦੇਸ਼ ਨਹੀਂ ਭੇਜਣਾ ਚਾਹੁੰਦੇ ਸਨ ਸਗੋਂ ਪੁਲਸ ਵਿਚ ਭਰਤੀ ਕਰਵਾਉਣਾ ਚਾਹੁੰਦੇ ਸੀ।

ਪਰ ਸੁਰਿੰਦਰ ਦਾ ਸੁਫਨਾ ਸੀ ਕਿ ਉਹ ਕੈਨੇਡਾ ਜਾ ਕੇ ਤਰੱਕੀ ਕਰੇ। ਉਨ੍ਹਾਂ ਨੇ ਆਪਣੇ ਪੁੱਤ ਦਾ ਸੁਫਨਾ ਪੂਰਾ ਕਰਨ ਲਈ, ਇਧਰੋਂ ਉਧਰੋਂ ਪੈਸੇ ਕਰਕੇ ਉਸ ਨੂੰ ਕੈਨੇਡਾ ਭੇਜ ਦਿੱਤਾ। ਜਿਸ ਰਾਤ ਸੁਰਿੰਦਰ ਦੀ ਮੌਤ ਹੋਈ, ਉਸ ਰਾਤ 11.57 ’ਤੇ ਉਨ੍ਹਾਂ ਦੀ ਪੁੱਤ ਨਾਲ ਗੱਲਬਾਤ ਹੋਈ ਸੀ, ਉਸ ਨੇ ਦੱਸਿਆ ਕਿ ਉਹ ਠੀਕ ਠਾਕ ਹੈ ਅਤੇ ਖੁਸ਼ ਸੀ।

ਉਸ ਨੇ ਕਿਹਾ ਕਿ ਉਹ ਨਵੀਂ ਜਗ੍ਹਾ ਸ਼ਿਫਟ ਹੋ ਗਿਆ ਹੈ ਅਤੇ ਸਵੇਰੇ ਕਮਰੇ ਦੀ ਸੈਟਿੰਗ ਕਰੇਗਾ ਪਰ ਕੀ ਪਤਾ ਸੀ ਕਿ ਉਸ ਨਾਲ ਇਹ ਭਾਣਾ ਵਾਪਰ ਜਾਵੇਗਾ। ਪਰਿਵਾਰ ਨੇ ਪੁੱਤ ਦੀ ਲਾਸ਼ ਲਿਆਉਣ ਲਈ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ।