ਸ਼੍ਰੀ ਦਰਬਾਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੋਖੋ

ਪਿਛਲੇ ਕਈ ਦਿਨਾਂ ਤੋਂ ਗਰਮੀ ਨਾਲ ਜੂਝ ਰਹੇ ਗੁਰੂ ਨਗਰੀ ਦੇ ਲੋਕਾਂ ਨੂੰ ਮੀਂਹ ਨਾਲ ਜਿੱਥੇ ਭਾਰੀ ਰਾਹਤ ਮਿਲੀ, ਉੱਥੇ ਸ਼ਹਿਰ ਵਿਚ ਕਈ ਜਗ੍ਹਾ ਪਾਣੀ ਖੜ੍ਹਨ ਨਾਲ ਭਾਰੀ ਦਿੱਕਤਾਂ ਦਾ ਵੀ ਸਾਹਮਣਾ ਕਰਨ ਪੈ ਰਿਹਾ ਹੈ। ਗੁਰੂ ਨਗਰੀ ਵਿਚ ਪਿਛਲੇ 24 ਘੰਟਿਆਂ ਦੌਰਾਨ 125 ਐੱਮ. ਐੱਮ. ਮੀਂਹ ਪੈਣ ਨਾਲ ਮੌਸਮ ਵਿਚ ਬਦਲਾਅ ਆ ਚੁੱਕਿਆ ਹੈ।

ਇਸ ਦੇ ਨਾਲ ਹੀ ਸੋਮਵਾਰ ਨੂੰ ਤਾਪਮਾਨ ਵਿਚ ਗਿਰਾਵਟ ਆਈ, ਜਿਸ ਦੇ ਨਾਲ ਸ਼ਹਿਰ ਵਿਚ 31. 4 ਡਿਗਰੀ ਤਾਪਮਾਨ ਨੋਟ ਕੀਤਾ ਗਿਆ। ਸੋਮਵਾਰ ਸਵੇਰ ਤੋਂ ਹੀ ਪਏ ਮੀਂਹ ਦੌਰਾਨ ਬੇਸ਼ੱਕ ਸਾਰਾ ਦਿਨ ਬੱਦਲਵਾਈ ਬਣੀ ਰਹੀ ਪਰ ਨਾਲ ਹੀ ਹੁੰਮਸ ਭਰੀ ਗਰਮੀ ਨੇ ਲੋਕਾਂ ਦੇ ਨੱਕ ਵਿਚ ਦਮ ਵੀ ਕਰੀ ਰੱਖਿਆ।ਗੁਰੂ ਨਗਰੀ ਵਿਚ ਜਿੱਥੇ ਪਿਛਲੇ ਦਿਨੀਂ ਕਾਫ਼ੀ ਗਰਮੀ ਹੋਣ ਕਾਰਨ ਲੋਕ ਤਰਾ-ਤਰਾ ਕਰ ਰਹੇ ਸਨ,

ਉਥੇ ਹੀ ਸ਼ੁੱਕਰਵਾਰ ਯਾਨੀ ਅੱਜ ਚੱਲੀਆਂ ਠੰਢੀਆਂ ਹਵਾਵਾਂ ਤੋਂ ਬਾਅਦ ਮੀਂਹ ਪਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਵੱਡੀ ਰਾਹਤ ਮਿਲੀ ਹੈ।ਇਸ ਰਾਹਤ ਭਰੇ ਮੌਸਮ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ‘ਚ ਨਤਮਸਤਕ ਹੋਣ ਪੁੱਜੀਆਂ। ਵਰ੍ਹਦੇ ਮੀਂਹ ਵਿੱਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਤੇਜ਼ ਤੂਫਾਨ ਅਤੇ ਮੀਂਹ ਨਾਲ ਜਿਥੇ ਮੌਸਮ ਸੁਹਾਵਣਾ ਹੋਇਆ ਹੈ, ਉੱਥੇ ਹੀ ਸੜਕਾਂ ‘ਤੇ ਪਾਣੀ ਇਕੱਠਾ ਹੋਣ ਕਾਰਨ ਵਾਹਨਾਂ ਦਾ ਚਲਣਾ ਮੁਸ਼ਕਿਲ ਹੋ ਗਿਆ। ਕਈ ਲੋਕਾਂ ਨੂੰ ਕੰਮ ‘ਤੇ ਆਉਣ ਜਾਣ ਦੀ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਈ ਇਲਾਕਿਆਂ ਵਿਚ ਬਿਜਲੀ ਸਮੱਸਿਆਵਾਂ ਵੀ ਆਈਆਂ। ਅੰਮ੍ਰਿਤਸਰ ਵਿਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪਿਆ।