ਭਾਈ ਰਣਜੀਤ ਸਿੰਘ ਨੇ ਆਖੀ ਇਹ ਵੱਡੀ ਗੱਲ

ਬੀਤੇ ਦਿਨ ਛਾਤੀ ‘ਚ ਇਨਫੈਕਸ਼ਨ ਹੋਣ ਕਾਰਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਜੀ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਰੱਖੀ ਗਈ ਸੀ, ਜਿੱਥੋਂ ਉਨ੍ਹਾਂ ਦੀ ਮ੍ਰਿਤਕ ਦੇਹ ਪਰਮੇਸ਼ਵਰ ਦਵਾਰ ਲਿਆਂਦੀ ਗਈ ਤੇ ਆਖਰੀ ਰਸਮਾਂ ਦੇ ਨਾਲ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ। ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਜ਼ਿਕਰਯੋਗ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਦੀ ਛਾਤੀ ‘ਚ ਇਨਫੈਕਸ਼ਨ ਫੈਲ ਗਈ ਸੀ ਅਤੇ ਹਾਰਟ ‘ਚ ਵੀ ਕੁਝ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ ਸਨ। ਪਹਿਲਾਂ ਉਹ ਠੀਕ ਵੀ ਹੋ ਗਏ ਸਨ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਬੀਤੇ ਕੱਲ੍ਹ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।

ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ ‘ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ ‘ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ।ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ ‘ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ ਅਤੇ ਮਾਤਾ ਨਾਲ ਦਿਲੋਂ ਬਹੁਤ ਲਗਾਅ ਸੀ।