ਭਗਵੰਤ ਮਾਨ ਸਰਕਾਰ ਦਾ ਇਹ ਵੱਡਾ ਐਲਾਨ

ਦਸੰਬਰ ਮਹੀਨੇ ‘ਚ ਕੋਈ ਵੀ ਜਸ਼ਨ ਵਾਲਾ ਸਮਾਗਮ ਨਾ ਕਰੋ, ਇਹ ਸਾਡੇ ਲਈ ਸੋਗ ਦਾ ਮਹੀਨਾ”ਆਪਣੇ ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਰੁੜ ਜਾਂਦੀਆਂ ਹਨ, ਇਸ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਸਬੰਧੀ ਦੱਸਨਾ ਜਰੂਰੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਗੁਰਦੁਆਰਾ ਸਾਰਾਗੜ੍ਹੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ 126 ਵੀ ਸ਼ਹੀਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਦੇਣ ਲਈ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪਹੁੰਚੇ ਸਨ। ਪੰਜਾਬ ਦੀ ਧਰਤੀ ਤੋਂ ਹੋਏ ਪੈਦਾ ਹੋਏ ਯੋਧਿਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਦੀ ਧਰਤੀ ਬੜੀ ਬਰਕਤ ਵਾਲੀ ਹੈ ਇਹ ਕਦੇ ਕਿਸੇ ਨੂੰ ਭੁੱਖਾ ਨਹੀਂ ਸੌਣ ਦਿੰਦੀ।