Justin Trudeau ਸਰਕਾਰ ਦੀ Canada ਦੇ ਨਾਗਰਿਕਾਂ ਨੂੰ ਬੇਲੋੜਾ ਭਾਰਤ ਨਾ ਜਾਣ ਦੀ ਸਲਾਹ”ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈਕੇ ਭਾਰਤ ਅਤੇ ਕੈਨੇਡਾ ਵਿਚਾਲੇ ਕੁੜੱਤਣ ਵੱਧ ਗਈ ਹੈ। ਕੈਨੇਡਾ ਵਲੋਂ ਜਾਰੀ ਟਰੈਵਲ ਐਡਵਾਇਜ਼ਰੀ ਨੇ ਇਸ ਸਿਆਸੀ ਗਰਮੀ ਦੇ ਸੇਕ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਕੈਨੇਡਾ ਨਾਲ ਤਣਾਅ ਦਰਮਿਆਨ ਭਾਰਤ ਨੇ ਪਲਟਵਾਰ ਕੀਤਾ ਹੈ। ਕੈਨੇਡਾ ਨੂੰ ਆਪਣੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਭਾਰਤ ਨੇ ਆਪਣੇ ਨਾਗਰਿਕਾਂ ਲਈ ਇੱਕ ਟ੍ਰੈਵਲ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।
ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਭਾਰਤੀਆਂ ਵਿਰੁੱਧ ਹਿੰਸਕ ਘਟਨਾਵਾਂ ਵਾਪਰੀਆਂ ਹਨ।ਸਰਕਾਰ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ ਹੈ, “ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਨਫ਼ਰਤੀ ਅਪਰਾਧਾਂ ਦੇ ਮੱਦੇਨਜ਼ਰ, ਸਾਰੇ ਭਾਰਤੀ ਨਾਗਰਿਕਾਂ ਨੂੰ ਉੱਥੇ ਯਾਤਰਾ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।”ਐਡਵਾਈਜ਼ਰੀ ‘ਚ ਅੱਗੇ ਕਿਹਾ ਗਿਆ ਹੈ, ‘ਹਾਲ ਹੀ ‘ਚ ਕਈ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਦੇ ਖਿਲਾਫ ਹਿੰਸਕ ਘਟਨਾਵਾਂ ਹੋਈਆਂ ਹਨ, ਜੋ ਭਾਰਤ ਵਿਰੋਧੀ ਏਜੰਡੇ ਦੇ ਖਿਲਾਫ ਖੜੇ ਸਨ।
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੰਭਾਵੀ ਹਿੰਸਕ ਖੇਤਰਾਂ ਵਿੱਚ ਜਾਣ ਤੋਂ ਬਚੋ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਉੱਥੋਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਸਰਕਾਰ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਚੌਕਸ ਰਹਿਣ ਲਈ ਕਿਹਾ ਹੈ।ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਹੈ। ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਭਾਰਤੀ ਨਾਗਰਿਕ madad.gov.in. ਤੁਸੀਂ ਪੋਰਟਲ ਰਾਹੀਂ ਵੀ ਰਜਿਸਟਰ ਕਰ ਸਕਦੇ ਹੋ।