ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ।
ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦਾ ਇਹ ਅਹਿਮ ਫੈਸਲਾ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਲਿਆ ਗਿਆ ਹੈ। ਲਗਭਗ 36 ਦਿਨ ਪੰਜਾਬ ‘ਚ ਭਗੌੜੇ ਰਹਿਣ ਤੋਂ ਬਾਅਦ ਆਖਿਰਕਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਉਹ ਆਪਣੇ ਨੌਂ ਕਰੀਬੀ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਸਿੰਘ ਨੂੰ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 12 ਸਾਥੀਆਂ ‘ਤੇ ਪੁਲਿਸ ਦੀ ਜਾਨ ਖ਼ਤਰੇ ਵਿਚ ਪਾਉਣ ਦਾ ਮੁਕੱਦਮਾ ਚਲਾਇਆ ਜਾਵੇਗਾ। ਪੁਲਿਸ ਨੇ ਇਨ੍ਹਾਂ 12 ਵਿਅਕਤੀਆਂ ਦੇ ਖ਼ਿਲਾਫ਼ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਬਿਕਰਮਜੀਤ ਸਿੰਘ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ, ਜਿਸ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 279 (ਲਾਪਰਵਾਹੀ ਨਾਲ ਗੱਡੀ ਚਲਾਉਣਾ), 506 (ਜਾਨ ਤੋਂ ਮਾਰਨ ਦੀ ਧਮਕੀ ), 336 (ਜਾਨ ਨੂੰ ਖ਼ਤਰਾ ‘ਚ ਪਾਉਣਾ ) ਅਤੇ 186 ( ਸਰਕਾਰੀ ਡਿਊਟੀ ਵਿੱਚ ਰੁਕਾਵਟ) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।