ਅੰਮ੍ਰਿਤਪਾਲ ਦੀ ਪਤਨੀ ਨੇ ਰੱਖੀ ਇਹ ਮੰਗ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪਰਿਵਾਰ ਅਤੇ ਵਕੀਲਾਂ ਦੇ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਜਿਸ ਦੇ ਰੋਸ ਵਜੋਂ ਪਿਛਲੇ ਦਿਨੀਂ ਐੱਸ.ਜੀ.ਪੀ.ਸੀ. ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਦੀ ਨਿਖੇਦੀ ਕੀਤੀ ਜਾ ਰਹੀ ਹੈ।

ਅੱਜ ਅੰਮ੍ਰਿਤਸਰ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਨੂੰ ਅਸਾਮ ਦੀ ਜੇਲ੍ਹ ‘ਚੋਂ ਬਾਹਰ ਲਿਆ ਕੇ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ ਤਾਂ ਜੋ ਭਾਈ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਜੇਲ੍ਹ ਵਿੱਚ ਪਰਿਵਾਰਾਂ ਨੂੰ ਮਿਲਣ ਵਿੱਚ ਆਸਾਨੀ ਹੋ ਸਕੇ।

ਭਾਈ ਰਾਮ ਸਿੰਘ ਨੇ ਕਿਹਾ, “ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।” ਇਸ ਦੇ ਨਾਲ ਹੀ ਭਾਈ ਰਾਮ ਸਿੰਘ ਨੇ ਕਿਹਾ, “ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨੂੰ ਜਾਰੀ ਰੱਖਦੇ ਹੋਏ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਇੱਕ ਵਾਰ ਫਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਵਹੀਰ 15 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਠਵਾਲ ਪੁੱਲ ਤੋਂ ਸ਼ੁਰੂ ਹੋ ਕੇ ਬਹੌਲੀ ਸਾਹਿਬ ਗੋਇੰਦਵਾਲ ਵਿਖੇ ਜਾ ਕੇ ਸਮਾਪਤ ਹੋਵੇਗੀ।”

ਉਨ੍ਹਾਂ ਇਸ ਵਹੀਰ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਅਤੇ ਦਮਦਮੀ ਟਕਸਾਲ ਸੰਘਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਹੈ।