ਵਿਆਹੁਤਾ ਦੀ ਭੇਦਭਰੀ ਹਾਲਤ ਚ ਮੌ. ਤ ਜਾਣੋ ਕਿਉ

ਭਵਾਨੀਗੜ੍ਹ ਸ਼ਹਿਰ ਦੀ ਗੁਰੂ ਤੇਗ ਬਹਾਦਰ ਕਾਲੋਨੀ ‘ਚ ਸ਼ਨੀਵਾਰ ਦੁਪਹਿਰ ਇਕ ਵਿਆਹੁਤਾ ਔਰਤ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕਿਆਂ ਨੇ ਸਹੁਰਾ ਪਰਿਵਾਰ ‘ਤੇ ਉਨ੍ਹਾਂ ਦੀ ਲੜਕੀ ਨੂੰ ਮਾਰ ਦੇਣ ਦੇ ਇਲਜ਼ਾਮ ਲਗਾਏ ਹਨ।ਘਟਨਾ ਸਥਾਨ ‘ਤੇ ਵਿਰਲਾਪ ਕਰਦਿਆਂ ਮਾਲਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਦਾਬਾ (ਗੂਹਲਾ) ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੀ ਲੜਕੀ ਹਰਪ੍ਰੀਤ ਕੌਰ (28) ਦਾ ਵਿਆਹ ਭਵਾਨੀਗੜ੍ਹ ਦੇ ਅਮਨਿੰਦਰ ਸਿੰਘ ਨਾਲ ਹੋਇਆ ਸੀ,

ਜਿਨ੍ਹਾਂ ਕੋਲ ਕਰੀਬ 2 ਸਾਲ ਦਾ ਇਕ ਲੜਕਾ ਹੈ। ਅੱਜ ਦੁਪਹਿਰ ਕਰੀਬ 3 ਵਜੇ ਉਨ੍ਹਾਂ ਨੂੰ ਭਵਾਨੀਗੜ੍ਹ ਤੋਂ ਫੋਨ ਕਰਕੇ ਕਿਹਾ ਗਿਆ ਕਿ ਤੁਸੀਂ ਜਲਦੀ ਇੱਥੇ ਆ ਜਾਓ ਕਿਉਂਕਿ ਹਰਪ੍ਰੀਤ ਕੌਰ ਆਪਣਾ ਕਮਰਾ ਨਹੀਂ ਖੋਲ੍ਹ ਰਹੀ। ਇਸ ਉਪਰੰਤ ਜਦੋਂ ਉਹ ਆਪਣੇ ਪਰਿਵਾਰ ਨਾਲ ਇੱਥੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਲੜਕੀ ਚੁਬਾਰੇ ‘ਚ ਮ੍ਰਿਤਕ ਹਾਲਤ ਵਿੱਚ ਪਈ ਸੀ।

ਮਾਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਨਾਭਾ ਵਿਖੇ ਇਕ ਨਿੱਜੀ ਕੰਪਨੀ ‘ਚ ਨੌਕਰੀ ਕਰਦਾ ਹੈ, ਜੋ ਅੱਜ ਵੀ ਆਪਣੀ ਡਿਊਟੀ ‘ਤੇ ਗਿਆ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਘਰੇਲੂ ਝਗੜੇ ਕਾਰਨ ਕਥਿਤ ਤੌਰ ‘ਤੇ ਉਨ੍ਹਾਂ ਦੀ ਲੜਕੀ ਨੂੰ ਉਸ ਦੀ ਸੱਸ, ਸਹੁਰੇ ਤੇ ਮਾਮੇ ਵੱਲੋਂ ਗਲ਼ਾ ਘੁੱਟ ਕੇ ਮਾਰਿਆ ਗਿਆ ਹੈ ਤੇ ਘਰੋਂ ਫਰਾਰ ਹੋ ਗਏ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮ੍ਰਿਤਕਾ ਦੇ ਸਹੁਰਾ ਪਰਿਵਾਰ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਉਧਰ, ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮ੍ਰਿਤਕਾ ਦੇ ਪਰਿਵਾਰ ਦੇ ਬਿਆਨਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।