ਸਿੱਧੂ ਮੂਸੇਵਾਲਾ ਦੀ ਮਾਂ ਨੇ ਕੀਤਾ ਵੱਡਾ ਖੁਲਾਸਾ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਨੂੰ 29 ਮਈ ਸਾਲ 2023 ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹੇ ਇੱਕ ਸਾਲ ਪੂਰਾ ਹੋ ਗਿਆ ਹੈ। ਹਾਲਾਂਕਿ ਕਲਾਕਾਰ ਦੀਆਂ ਯਾਦਾਂ ਉਸਦੇ ਗੀਤਾਂ ਰਾਹੀ ਦਰਸ਼ਕਾਂ ਦੇ ਦਿਲਾਂ ਵਿੱਚ ਅੱਜ ਵੀ ਵੱਖਰੀ ਛਾਪ ਛੱਡਦੀਆਂ ਹਨ। ਇਸਦੇ ਨਾਲ ਹੀ ਸਿੱਧੂ ਦੇ ਕਈ ਅਜਿਹੇ ਪ੍ਰਸ਼ੰਸਕ ਵੀ ਹਨ ਜਿਨ੍ਹਾਂ ਨੇ ਆਪਣੇ ਸਰੀਰ ਉੱਪਰ ਮਰਹੂਮ ਗਾਇਕ ਦੇ Tattoo ਬਣਵਾਏ ਹਨ। ਜੋ Tattoo ਦੇ ਨਾਲ-ਨਾਲ ਕਈ ਹਰ ਤਰੀਕਿਆਂ ਰਾਹੀਂ ਸਿੱਧੂ ਦੀਆਂ ਯਾਦਾਂ ਨੂੰ ਜ਼ਿੰਦਾ ਰੱਖ ਰਹੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਰ ਦਿਨ ਨਾਲ ਆਪਣੇ ਪੁੱਤਰ ਨੂੰ ਯਾਦ ਕਰਦੀ ਹੈ। ਉਹ ਅਕਸਰ ਪੁੱਤਰ ਨਾਲ ਜੁੜੀਆਂ ਪੋਸਟਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਜਾਂਦੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਦੌਰਾਨ ਦੇਸ਼ ਭਰ ਵਿੱਚ ਮੂਸੇਵਾਲਾ ਦੇ ਫੈਨਜ਼ ਨੇ ਕਲਾਕਾਰ ਨੂੰ ਯਾਦ ਕੀਤਾਉਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜ਼ਿੰਦਾ ਹਨ।