ਕੈਨੇਡਾ ਤੋਂ ਆਈ ਵੱਡੀ ਦੁਖਦਾਇਕ ਖਬਰ

ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੋਣਕ ਬਹਿਲ ਵਾਸੀ ਹਲਕਾ ਭੁਲੱਥ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਖਾਤਿਰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਦੌਰਾਨ ਲਾਈਟ ਹੋਣ ‘ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ ਅਤੇ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ਉਤੇ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ।ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।