ਪੰਜਾਬੀ ਇੰਡਸਟਰੀ ਲਈ ਵੱਡੀ ਬੁਰੀ ਖਬਰ

ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਨਿਰਮਾਤਾ ਕਾਰਜ ਗਿੱਲ (Karaj Gill) ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਅਦਾਕਾਰ ਮਲਕੀਤ ਰੌਣੀ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ‘ਦੁੱਖ ਨਾਲ ਦੱਸ ਰਹੇ ਹਾਂ ਕਿ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਜੀ ,ਸ. ਹਰਬੰਸ ਸਿੰਘ ਗਿੱਲ ਨਹੀ ਰਹੇ ,ਉਹਨਾਂ ਦਾ ਸੰਸਕਾਰ ਪਿੰਡ ਗੁਰੂ ਕੀ ਵਡਾਲੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ’।ਕਾਰਜ ਗਿੱਲ ਦੇ ਪਿਤਾ ਜੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ।

ਕਾਰਜ ਗਿੱਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ —-ਕਾਰਜ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਚੱਲ ਮੇਰਾ ਪੁੱਤ, ਅੰਗਰੇਜ, ਬੰਬੂਕਾਟ, ਲਾਹੌਰੀਏ ਸਣੇ ਕਈ ਫ਼ਿਲਮਾਂ ਬਣਾਈਆਂ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਦੇ ਨਾਲ ਸਭ ਨੂੰ ਜਾਣੂ ਕਰਵਾਇਆ ਹੈ ।ਕਾਰਜ ਗਿੱਲ ਨੇ2013 ‘ਚ ਅਮਰਿੰਦਰ ਗਿੱਲ ਦੇ ਨਾਲ ਕੈਨੇਡੀਅਨ ਪ੍ਰੋਡਕਸ਼ਨ ਕੰਪਨੀ ਰਿਦਮ ਬੁਆਏਜ਼ ਦੀ ਸਥਾਪਨਾ ਕੀਤੀ ਸੀ । ਕੰਪਨੀ ਦਾ ਨਾਮ ਉਨ੍ਹਾਂ ਦੇ ਕਾਲਜ ਸਮੇਂ ਦੇ ਭੰਗੜਾ ਗਰੁੱਪ ਦੇ ਨਾਂਅ ‘ਤੇ ਰੱਖਿਆ ਗਿਆ ਸੀ ।

ਦਰਅਸਲ, ‘ਚੱਲ ਮੇਰਾ ਪੁੱਤ’, ‘ਅਸ਼ਕੇ’, ‘ਅੰਗਰੇਜ਼’, ‘ਬੰਬੂਕਾਟ’, ‘ਲਾਹੌਰੀਏ’ ਵਰਗੀਆਂ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦੇ ਦੇਹਾਂਤ ਤੇ ਸੋਗ ਪ੍ਰਗਟ ਕਰਦੇ ਹੋਏ ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਮਲਕੀਤ ਰੌਣੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ”ਦੁੱਖ ਨਾਲ ਦੱਸ ਰਹੇ ਹਾਂ ਕਿ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਜੀ ,ਸ. ਹਰਬੰਸ ਸਿੰਘ ਗਿੱਲ ਨਹੀ ਰਹੇ। ਉਨ੍ਹਾਂ ਦਾ ਸੰਸਕਾਰ ਪਿੰਡ ਗੁਰੂ ਕੀ ਵਡਾਲੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ।”