ਸੁਖਬੀਰ ਬਾਦਲ ਦੇ ਮਾਫੀ ਤੇ ਮੁੱਖ ਮੰਤਰੀ ਦਾ ਵੱਡਾ ਬਿਆਨ

ਅਕਾਲੀਆਂ ਦੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟ ਨਾਵਾਂ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਮੁਆਫ਼ੀ ਮੰਗਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ ਹੈ। ਹੁਸ਼ਿਆਰਪੁਰ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਵੱਲੋਂ ਮੁਆਫ਼ੀ ਮੰਗਣ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਗੁਨਾਹਾਂ ਦੀ ਕੋਈ ਮੁਆਫ਼ੀ ਨਹੀਂ ਹੁੰਦੀ, ਮੁਆਫ਼ੀ ਸਿਰਫ਼ ਗਲਤੀਆਂ ਦੀ ਹੁੰਦੀ ਹੈ।

ਇਥੇ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਹਮੇਸ਼ਾ ਰੋਸ ਰਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਹ ਵੀ ਰੋਸ ਰਿਹਾ ਕਿ ਉਹ ਦੋਸ਼ੀਆਂ ਨੂੰ ਫੜ ਨਹੀਂ ਸਕੇ। ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀ. ਬੀ. ਆਈ. ਨੂੰ ਸੌਂਪਣ ਲਈ ਮਜਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਜ਼ਰੂਰ ਫੜਿਆ ਜਾਵੇਗਾ। ਉਨਾਂ ਕਿਹਾ ਕਿ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਦੇ 103 ਵੇਂ ਸਥਾਪਨਾ ਦਿਵਸ ਮੌਕੇ ਜਾਣੇ-ਅਣਜਾਣੇ ਅੰਦਰ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਰਟੀ ਦੇ ਆਗੂਆਂ ਵਰਕਰਾਂ ਵੱਲੋਂ ਕੋਈ ਵੀ ਕਿਸੇ ਵੀ ਕਿਸਮ ਦੀ ਕੋਈ ਗਲਤੀ ਕੁਤਾਹੀ ਹੋਈ ਹੋਵੇ ਤਾਂ ਉਹ ਮੁੱਖ ਸੇਵਾਦਾਰ ਹੋਣ ਦੇ ਨਾਤੇ ਸਮੁੱਚੇ ਪੰਥ ਪਾਸੋਂ ਮੁਆਫ਼ੀ ਮੰਗਦੇ ਹਨ।ਗੈਂਗਸਟਰਾਂ ਨੂੰ CM ਮਾਨ ਨੇ ਦਿੱਤੀ ਚਿਤਾਵਨੀ—-ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ, ਸਨੈਚਰਾਂ ਨੂੰ ਸਿੱਧੇ ਤੌਰ ‘ਤੇ ਚਿਤਾਵਨੀ ਦਿੱਤੀ ਗਈ ਹੈ।

ਚਿਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੈਂਗਸਟਰ, ਸਨੈਚਰਾਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇਗੀ। ਗੁਨਾਹ ਕੀਤਾ ਤਾਂ ਕੀ ਸਜ਼ਾ ਹੋਵੇਗੀ, ਇਸ ਦੀ ਕੋਈ ਗਾਰੰਟੀ ਨਹੀਂ ਹੈ। ਗੁਨਾਹ ਤੋਂ ਬਾਅਦ ਦੂਜੇ ਚੌਂਕ ‘ਤੇ ਪਹੁੰਚੋਗੇ ਜਾਂ ਨਹੀਂ, ਇਸ ਦੀ ਵੀ ਕੋਈ ਗਾਰੰਟੀ ਨਹੀਂ ਹੈ, ਸਿਰਫ਼ ਪਰਮਾਤਮਾ ਦੇ ਹੱਥ ਵਿਚ ਹੀ ਇਸ ਦੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਕ੍ਰਾਈਮ ਨੂੰ ਅੰਜਾਮ ਦੇਣ ਵਾਲਾ ਖ਼ੁਦ ਜ਼ਿੰਮੇਵਾਰ ਹੋਵੇਗਾ ਅਤੇ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਉਥੇ ਹੀ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਮੈਂ ਦੋ ਸਕੂਲਾਂ ਵਿਚ ਗਿਆ ਸੀ ਅਤੇ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਵਿਚ ਆਇਆ ਹੈ। ਮੈਂ ਲੋਕਾਂ ਲਈ ਆਇਆ ਹਾਂ ਅਤੇ ਹਮੇਸ਼ਾ ਲੋਕਾਂ ਵਿਚਾਲੇ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਾਂਗਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਇਥੇ ਇਕ ਬੇਸ ਕੈਂਪ ਬਣਾਉਣ ਦੇ ਹੁਕਮ ਦਿੱਤੇ ਤਾਂਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾਵੇ।