6 ਜਿਲਿਆਂ ਚ ਮੀਂਹ ਹਨੇਰੀ ਦੀ ਚਿਤਾਵਨੀ

ਪੰਜਾਬ ਵਿੱਚ ਠੰਡ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਹੋਰ ਠੰਡ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਕਾਰਨ ਪੰਜਾਬ ਵਿਚ ਠੰਡ ਦਾ ਅਚਨਚੇਤ ਵਾਧਾ ਹੋ ਗਿਆ ਹੈ। ਖਾਸ ਗੱਲ ਇਹ ਹੈ ਕਿ ਸੂਰਜ ਨਿਕਲਣ ਦੇ ਬਾਵਜੂਦ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ ਹੈ। ਦੂਜੇ ਪਾਸੇ ਪਹਾੜਾਂ ਦੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੋਣ ਦੇ ਨਾਲ ਹੀ ਪੰਜਾਬ ਭਰ ਦੇ ਮੈਦਾਨੀ ਇਲਾਕਿਆਂ ਵਿਚ ਠੰਡ ਵੱਧਣਾ ਤੈਅ ਹੈ।

ਮੌਸਮ ਵਿਭਾਗ ਅਨੁਸਾਰ ਸਵੇਰੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। 22 ਦਸੰਬਰ ਤੋਂ ਅਗਲੇ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 23 ਦਸੰਬਰ ਤੋਂ ਬਾਅਦ ਪੰਜਾਬ ਦੇ ਕੁਝ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਪਹਾੜਾਂ ਦੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੁੰਦੇ ਹੀ ਹਵਾ ਦਾ ਰੁਖ ਪੰਜਾਬ ਵੱਲ ਵੱਧ ਗਿਆ ਹੈ। ਇਸ ਕਾਰਨ ਪੰਜਾਬ ਭਰ ਦੇ ਜ਼ਿਲ੍ਹਿਆਂ ਵਿਚ ਠੰਡ ਅਤੇ ਹਵਾ ਵਿਚ ਨਮੀ ਦੀ ਮਾਤਰਾ ਵੀ ਵਧ ਗਈ ਹੈ। ਇਕ ਪਾਸੇ ਜਿਥੇ ਸ਼ੀਤ ਲਹਿਰ ਦੀ ਸੰਭਾਵਨਾ ਹੈ। ਇਸ ਨਮੀ ਕਾਰਨ ਇਨ੍ਹੀਂ ਦਿਨੀਂ ਲੋਕਾਂ ਵਿਚ ਜ਼ੁਕਾਮ ਅਤੇ ਗਲੇ ਵਿਚ ਖਰਾਸ਼ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।