ਠੰਡ ਦੀ ਲਪੇਟ ‘ਚ ਪੰਜਾਬ ਸਣੇ ਉੱਤਰ ਭਾਰਤ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਕੁਝ ਥਾਵਾਂ ਤਾਂ ਧੁੰਦ ਤੋਂ ਰਾਹਤ ਮਿਲੀ ਹੈ। ਜੇ ਵਿਜ਼ੀਬਿਲਟੀ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਬੀਤੇ ਦਿਨ ਸਿਰਫ 25 ਮੀਟਰ ਸੀ। ਹਾਲਾਂਕਿ ਇਸ ਤੋਂ ਇਲਾਵਾ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ ‘ਚ ਕੁਝ ਸੁਧਾਰ ਹੋਇਆ ਹੈ ਜੋ ਕੀ 200 ਮੀਟਰ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਕਪੂਰਥਲਾ, ਜਲੰਧਰ, ਮੁਕਤਸਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।

ਦਿੱਲੀ ਸਮੇਤ ਉੱਤਰ ਭਾਰਤ ‘ਚ ਠੰਡ ਦਾ ਕਹਿਰ ਜਾਰੀ—-ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਚੱਲ ਰਹੀ ਹੈ। ਉੱਤਰੀ ਹਵਾਵਾਂ ਨੇ ਦਿੱਲੀ ਦੀ ਠੰਡ ਨੂੰ ਹੋਰ ਵਧਾ ਦਿੱਤਾ ਹੈ। ਦਿੱਲੀ-ਐਨਸੀਆਰ ਦਾ ਤਾਪਮਾਨ ਆਮ ਨਾਲੋਂ ਬਹੁਤ ਘੱਟ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ‘ਕੋਲਡ ਡੇਅ’ ਵਾਲੇ ਹਾਲਾਤ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਕਾਰਨ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਕੁਝ ਥਾਵਾਂ ‘ਤੇ ਉਸ ਤੋਂ ਵੀ ਹੇਠਾਂ ਡਿੱਗ ਗਿਆ ਹੈ।

ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਹਰਿਆਣਾ ਵਿੱਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ। ਨਾਲ ਹੀ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਵੇਰੇ ਅਤੇ ਦੇਰ ਰਾਤ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੀ ਹੈ।

ਬਿਹਾਰ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤੀ—–ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਸਥਾਨਕ ਮੌਸਮ ਵਿਭਾਗ ਨੇ 24 ਜਨਵਰੀ ਤੱਕ ਕੋਲਡ ਡੇਅ ਅਲਰਟ ਜਾਰੀ ਕੀਤਾ ਹੈ। 24 ਜਨਵਰੀ ਤੋਂ ਬਾਅਦ ਹੀ ਮੌਸਮ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਹੈ। ਬਿਹਾਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ। ਇਸ ਸਬੰਧੀ ਮੌਸਮ ਵਿਭਾਗ ਚੌਕਸ ਹੈ। ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Prove your humanity: 0   +   3   =