ਇਨ੍ਹਾਂ ਜ਼ਿਲਿਆਂ ਲਈ ਇਹ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ 5 ਅਤੇ 6 ਫਰਵਰੀ ਨੂੰ ਵੀ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਨੂੰ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ 4 ਫਰਵਰੀ ਨੂੰ ਬਾਰਿਸ਼ ਹੋਣ ਵਾਲੀ ਹੈ। ਇਨ੍ਹਾਂ ਰਾਜਾਂ ਵਿੱਚ ਗੜੇ ਵੀ ਪੈਣਗੇ।

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਪੈਟਰਨ ਲਗਾਤਾਰ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਬਿਜਲੀ ਗਰਜਨ ਦੇ ਨਾਲ-ਨਾਲ ਮੀਂਹ ਪਵੇਗਾ।

ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ 5 ਫਰਵਰੀ ਤੱਕ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ ਸਵੇਰੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ।

ਸਕਾਈਮੈਟ ਵੈਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 4-5 ਫਰਵਰੀ ਨੂੰ ਪੱਛਮੀ ਹਿਮਾਲਿਆ ‘ਤੇ ਬਰਫਬਾਰੀ ਦੀ ਤੀਬਰਤਾ ਵਧੇਗੀ ਅਤੇ 6 ਫਰਵਰੀ ਤੋਂ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ।

Leave a Reply

Your email address will not be published. Required fields are marked *