ਅੰਮ੍ਰਿਤ ਮਾਨ ਲਈ ਆਈ ਵੱਡੀ ਅਪਡੇਟ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਅਕਤੀ ਵੱਲੋਂ ਜਾਅਲੀ SC ਸਰਟੀਫਿਕੇਟ ਪੇਸ਼ ਕਰ ਪੰਜਾਬ ਦੇ ਸਿੱਖਿਆ ਵਿਭਾਗ ‘ਚ 34 ਸਾਲਾਂ ਤੱਕ ਨੌਕਰੀ ਕਰਨ ਦੇ ਇਲਜ਼ਾਮਾਂ ਦੀ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਸਰਕਾਰ ਨੂੰ 15 ਦਿਨਾਂ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਗਈ ਹੈ।

SC ਕਮਿਸ਼ਨ ਨੂੰ ਇਹ ਜਾਣਕਾਰੀ ਇੱਕ ਯੂ-ਟਿਊਬ ਨਿਊਜ਼ ਚੈਨਲ ਵਲੋਂ ਚਲਾਈ ਖ਼ਬਰ ਤੋਂ ਮਿਲੀ। ਜਿਸ ਜਾਅਲੀ SC ਸਰਟੀਫਿਕੇਟ ‘ਤੇ ਨੌਕਰੀ ਹਾਸਿਲ ਕਰਨ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਹਨ।ਯੂ-ਟਿਊਬ ਨਿਊਜ਼ ਚੈਨਲ ਦੀ ਖ਼ਬਰ ਅਨੁਸਾਰ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਇੱਕ ਪਿੰਡ ਖਾਰਾ ਦਾ ਰਹਿਣ ਵਾਲੇ ਸਰਬਜੀਤ ਸਿੰਘ ਨੇ ਸਾਲ 1989 ਵਿੱਚ ਇੱਕ ਗਣਿਤ ਅਧਿਆਪਕ ਦੀ ਰਾਖਵੀਂ ਅਨੁਸੂਚਿਤ ਜਾਤੀ ਦੀ ਨੌਕਰੀ ਲੈਣ ਲਈ ਜਾਅਲੀ SC ਸਰਟੀਫਿਕੇਟ ਦੀ ਵਰਤੋਂ ਕੀਤੀ ਸੀ,

SC ਕਮਿਸ਼ਨ ਦੇ ਚੇਅਰਮੈਨ ਮੁਤਾਬਕ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਹੀਂ ਹੁੰਦੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਦਿੱਲੀ ਵਿੱਚ ਹਾਜ਼ਰ ਹੋਣ ਲਈ ਸੰਮਨ ਵੀ ਜਾਰੀ ਕਰ ਸਕਦਾ ਹੈ।