ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
Live99 media My WordPress Blog