ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।
ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ {ਪੰਨਾ 647}
ਪਦਅਰਥ: ਸਜਣ = ਗੁਰਮੁਖ। ਮਿਲਿ = ਮਿਲਿ ਕੇ। ਪੰਥੁ = ਰਾਹ। ਦਸਾਈ = ਮੈਂ ਪੁੱਛਾਂ। ਕਰੀ = ਮੈਂ ਕਰਾਂ। ਧਿਆਈ = ਮੈਂ ਸਿਮਰਾਂ।ਅਰਥ: ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ {ਪੰਨਾ 647}
ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ {ਪੰਨਾ 647}
ਅਰਥ: ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
Live99 media My WordPress Blog