ਅੰਮ੍ਰਿਤਪਾਲ ਦੇ ਸਾਥੀ ਬਾਰੇ ਵੱਡੀ ਅਪਡੇਟ

ਬਰਤਾਨੀਆ ਵਿੱਚ ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਦੇ ਮੁਖੀ ਅਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਖੰਡਾ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਹਸਪਤਾਲ ‘ਚ ਦਾਖ਼ਲ ਹੋਣ ‘ਤੇ ਉਨ੍ਹਾਂ ਦੇ ਸਮਰਥਕਾਂ ਨੇ ਜ਼ਹਿਰ ਦੇਣ ਦਾ ਖ਼ਦਸ਼ਾ ਪ੍ਰਗਟਾਇਆ ਸੀ। ਖੰਡਾ ਪੰਜਾਬ ਦਾ ਵਸਨੀਕ ਸੀ, ਉਸ ਦਾ ਜਨਮ ਮੋਗਾ ਜ਼ਿਲ੍ਹੇ ਵਿੱਚ ਹੋਇਆ ਸੀ।

ਦਸ ਦਈਏ ਕਿ ਅਵਤਾਰ ਸਿੰਘ ਖੰਡਾ ਨੂੰ ਪਿਛਲੇ ਦਿਨ ਹੀ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਉਸ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ। ਜਿਸ ਕਾਰਨ ਉਸਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ। ਹੁਣ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਯੂਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਖਾਲਿਸਤਾਨ ਦੀ ਬੁਲੰਦ ਆਵਾਜ਼ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਬਦੌਲਤ ਹੀ ਹੈ। ਖੰਡਾ ਕੁਝ ਸਮੇਂ ਵਿਚ ਬਹੁਤ ਸਰਗਰਮ ਹੋ ਗਿਆ। ਖੰਡਾ ਖਾਸ ਤੌਰ ‘ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੀ ਲੰਡਨ ਯੂਨਿਟ ਦਾ ਮੁਖੀ ਸੀ।

ਦਸ ਦਈਏ ਕਿ ਖੰਡਾ ਬੰਬ ਬਣਾਉਣ ਵਿੱਚ ਮਾਹਿਰ ਸੀ। ਖੰਡਾ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾ ਕੇ ਰੱਖਣ ਵਿੱਚ ਮਦਦ ਕੀਤੀ ਸੀ। ਖੰਡਾ ਨੂੰ ਬਰਤਾਨੀਆ ਵਿਚ ਭਾਰਤੀ ਦੂਤਾਵਾਸ ‘ਤੇ ਹਮਲੇ ਅਤੇ ਤਿਰੰਗੇ ਦੇ ਅਪਮਾਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਖੰਡਾ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੇ ਅੰਮ੍ਰਿਤਪਾਸ ਸਿੰਘ ਨੂੰ ਪੰਜਾਬ ਵਿਚ ਖੜ੍ਹਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ।