ਬੀਤੇ ਦਿਨ ਚੰਡੀਗੜ੍ਹ ਦੇ ਏਅਰਪੋਰਟ ਉਪਰ ਭਾਜਪਾ ਦੀ ਨਵੀਂ ਬਣੀ ਮੈਂਬਰ ਪਾਰਲੀਮੈਂਟ ਤੇ ਅਦਾਕਾਰਾ ਕੰਗਣਾ ਰਣੌਤ ਨੂੰ ਸੈਂਟਰਲ ਇੰਡਸਟਰੀਅਲ ਸਕਿਉਰਟੀ ਫ਼ੋਰਸ ਦੀ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਗਰਮਾਇਆ ਹੋਇਆ ਹੈ।
ਕੁਝ ਵੈਬ ਪੋਰਟਲਾਂ ਵੱਲੋਂ ਪੱਤਰਕਾਰ ਨਾਲ ਕੁਲਵਿੰਦਰ ਕੌਰ ਦੀ ਗੱਲਬਾਤ ਦੀ ਆਡੀਓ ਵਾਇਰਲ ਕੀਤੀ ਜਾ ਰਹੀ ਹੈ, ਜਿਸ ਦਾ ਅੱਜ ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਵੱਲੋਂ ਸਿਰੇ ਤੋਂ ਖੰਡਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਡੀਓ ਫੇਕ ਹੈ ਤੇ ਸੰਗਤ ਨੂੰ ਇਸ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਦੂਜੇ ਪਾਸੇ ਉਹਨਾਂ ਇੱਕ ਮਾਫੀ ਵਾਲੀ ਵੀਡੀਓ ਵਾਇਰਲ ਕੀਤੀ ਜਾ ਰਹੀ ਤੇ ਉਸ ਵੀਡੀਓ ਦਾ ਵੀ ਖੰਡਨ ਕੀਤਾ, ਕਿਹਾ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ
ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਦੀ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਕਥਿਤ ਤੌਰ ਉੱਤੇ ਚੈਕਿੰਗ ਦੇ ਦੌਰਾਨ ਥੱਪੜ ਮਾਰ ਦਿੱਤਾ।
ਇਹ ਮਾਮਲਾ ਸੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ। ਉਧਰ ਇਸ ਭੱਖਦੇ ਮਾਮਲੇ ਨੂੰ ਲੈ ਕੇ ਕੁਲਵਿੰਦਰ ਕੌਰ ਦੀ ਮਾਂ ਵੀਰ ਕੌਰ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਹੈ, ਉਸ ਨੇ ਕਿਹਾ ਮੇਰੀ ਧੀ ਅਜਿਹਾ ਨਹੀਂ ਕਰ ਸਕਦੀ, ਜ਼ਰੂਰ ਉਸ ਨੂੰ ਕੰਗਨਾ ਰਣੌਤ ਨੇ ਮਾੜੀ ਸ਼ਬਦਾਵਲੀ ਵਰਤ ਕੇ ਉਕਸਾਇਆ ਹੋਵੇਗਾ, ਕਿਉਂਕਿ ਉਹ ਪਹਿਲਾਂ ਵੀ ਬਹੁਤ ਸਾਰੀਆਂ ਗਲਤ ਬਿਆਨਬਾਜ਼ੀਆਂ ਕਰ ਚੁੱਕੀ ਹੈ।
Live99 media My WordPress Blog