ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ, 19 ਤੋਂ ਬਦਲ ਸਕਦਾ ਹੈ ਮੌਸਮ
ਗਰਮੀ ਦੀ ਲਹਿਰ ਦੇ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.6 ਡਿਗਰੀ ਵੱਧ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਅਤੇ ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ , ਪਰ 19 ਜੂਨ ਤੋਂ ਮੌਸਮ ਬਦਲ ਸਕਦਾ ਹੈ। ਇਸ ਤੋਂ ਬਾਅਦ ਮੀਂਹ ਕਾਰਨ ਤਾਪਮਾਨ ਹੇਠਾਂ ਆ ਸਕਦਾ ਹੈ।
ਪੰਜਾਬ ਵਿੱਚ 7 ਜੂਨ ਤੋਂ ਵੀਰਵਾਰ ਤੱਕ ਆਮ ਨਾਲੋਂ 96 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਖਾਸ ਕਰਕੇ ਬਰਨਾਲਾ, ਫਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ, ਜਲੰਧਰ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਰੂਪਨਗਰ, ਮੁਹਾਲੀ ਅਤੇ ਐੱਸਬੀਐੱਸ ਨਗਰ ਪੂਰੀ ਤਰ੍ਹਾਂ ਸੁੱਕੇ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ‘ਚ ਦਸਤਕ ਦੇਵੇਗਾ। ਮਾਨਸੂਨ ਆਪਣੇ ਪੂਰੇ ਸਮੇਂ ਉਤੇ ਪਹੁੰਚ ਰਿਹਾ ਹੈ ਅਤੇ ਵਿਭਾਗ ਦੇ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉਤਰੀ ਭਾਰਤ ਵਿਚ 20 ਜੂਨ ਪ੍ਰੀ-ਮਾਨਸੂਨ ਆਪਣਾ ਅਸਰ ਵਿਖਾਏਗਾ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦਈਏ ਕਿ ਹੁਣ ਤੱਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਪਹਿਲਾਂ ਹੀ ਪਹੁੰਚ ਰਿਹਾ ਹੈ। ਕੇਰਲਾ ਵਿਚ ਮਾਨਸੂਨ ਨੇ ਦੋ ਦਿਨ ਪਹਿਲਾਂ ਐਂਟਰੀ ਮਾਰੀ ਸੀ। ਇਸ ਤੋਂ ਬਾਅਦ ਮੁੰਬਈ ਵਿਚ ਸਮੇਂ ਤੋਂ ਪਹਿਲਾਂ ਦਾਖਲ ਹੋ ਕੇ ਭਾਰੀ ਤਬਾਹੀ ਮਚਾਈ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਤੇ ਫਤਿਹਗੜ੍ਹ ਲਈ ਯੈਲੋ ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਧਰ, ਰਾਜਸਥਾਨ ਵਿਚ ਮੌਸਮ ਦੇ ਵਿਗੜੇ ਮਿਜਾਜ਼ ਨੇ ਮਾਨਸੂਨ ਤੋਂ ਪਹਿਲਾਂ ਗਦਰ ਮਚਾ ਦਿੱਤਾ ਹੈ। ਉਦੈਪੁਰ ‘ਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਭੀਲਵਾੜਾ, ਚਿਤੌੜਗੜ੍ਹ, ਜੋਧਪੁਰ ਅਤੇ ਮਾਊਂਟ ਆਬੂ ‘ਚ ਬਾਰਿਸ਼ ਤੋਂ ਪਹਿਲਾਂ ਆਏ ਤੂਫਾਨ ਨੇ ਕਾਫੀ ਨੁਕਸਾਨ ਕੀਤਾ ਹੈ। ਤੂਫਾਨ ਕਾਰਨ ਬਿਜਲੀ ਦੇ ਖੰਭੇ ਡਿੱਗ ਗਏ। ਕਈ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਦੇ ਟੀਨ ਉੱਡ ਗਏ। ਕਈ ਥਾਵਾਂ ‘ਤੇ ਵੱਡੇ-ਵੱਡੇ ਦਰੱਖਤ ਉਖੜ ਗਏ। ਮੌਸਮ ਵਿਭਾਗ ਨੇ ਬੀਕਾਨੇਰ ਅਤੇ ਜੋਧਪੁਰ ਡਿਵੀਜ਼ਨਾਂ ਸਮੇਤ ਸੂਬੇ ਦੇ ਇੱਕ ਦਰਜਨ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
Live99 media My WordPress Blog