ਕਰਨਾਟਕ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਰਾਜ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਕਰਨਾਟਕ ਸੇਲਜ਼ ਟੈਕਸ ਵਧਾ ਦਿੱਤਾ ਹੈ। ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਦਾ ਵਾਧਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਮਨੀਕੰਟਰੋਲ ਦੀ ਰਿਪੋਰਟ ਮੁਤਾਬਕ ਸੂਬਾ ਸਰਕਾਰ ਨੇ 15 ਜੂਨ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਵਿਕਰੀ ਟੈਕਸ ਵਧਾਉਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ‘ਤੇ ‘ਕਰਨਾਟਕ ਸੇਲਜ਼ ਟੈਕਸ’ (ਕੇ. ਐੱਸ. ਟੀ.) 25.92 ਫੀਸਦੀ ਤੋਂ ਵਧਾ ਕੇ 29.84 ਫੀਸਦੀ ਅਤੇ ਡੀਜ਼ਲ ‘ਤੇ 14.3 ਫੀਸਦੀ ਤੋਂ ਵਧਾ ਕੇ 18.4 ਫੀਸਦੀ ਕਰ ਦਿੱਤਾ ਗਿਆ ਹੈ।
ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਵਧੀਆਂ ਹੋਈਆਂ ਦਰਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬੈਂਗਲੁਰੂ ‘ਚ ਹੁਣ ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਕਰਨਾਟਕ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਰਅਸਲ, ਰਾਜ ਸਰਕਾਰ ਨੂੰ 5 ਗਾਰੰਟੀਆਂ ਨੂੰ ਲਾਗੂ ਕਰਨ ਲਈ ਸਾਲਾਨਾ 50,000 ਕਰੋੜ ਤੋਂ 60,000 ਕਰੋੜ ਰੁਪਏ ਖਰਚ ਕਰਨੇ ਪੈਂਦੇ ਹਨ। ਵਿੱਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਇਸ ਵਿੱਤੀ ਸਾਲ ਵਿੱਚ ਲਗਭਗ 2,500-2,800 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ।
Live99 media My WordPress Blog