ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਇਸ ਸਾਂਝੀ ਕੀਤੀ ਤਸਵੀਰ ਨੂੰ ਲੈ ਕੇ ਲੋਕ ਇਸ ਦਾ ਵਿਰੋਧ ਕਰ ਰਹੇ ਰਹੇ ਹਨ। ਜਿਸ ਤੋਂ ਬਾਅਦ ਅਰਚਨਾ ਮਕਵਾਨਾ ਨੇ ਮੁਆਫ਼ੀ ਵੀ ਮੰਗੀ ਹੈ। ਦੂਜੇ ਪਾਸੇ ਕੁੜੀ ਵੱਲੋਂ ਯੋਗਾ ਕਰਨ ‘ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਲੋਕ ਆਪਣੀ ਪੂਰੀ ਸ਼ਰਧਾ ਭਾਵਨਾ ਨਾਲ ਇੱਥੇ ਨਤਮਸਤਕ ਹੁੰਦੇ ਹਨ ਪਰ ਇਕ ਕੁੜੀ ਨੇ ਲਗਭਗ ਇਕ ਘੰਟਾ ਯੋਗਾ ਇੱਥੇ ਪਵਿੱਤਰ ਸਥਾਨ ‘ਤੇ ਯੋਗਾ ਕੀਤਾ ਹੈ ਜਿਸ ਕਾਰਨ ਸੰਗਤ ਨੂੰ ਬਹੁਤ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਜਾਂਚ ‘ਚ ਆਇਆ ਹੈ ਕਿ ਕੁੜੀ ਵਲੋਂ ਕਿਸੇ ਵੀ ਸਥਾਨ ‘ਤੇ ਮੱਥਾ ਨਹੀਂ ਟੇਕਿਆ ਸੀ, ਇਸ ਤੋਂ ਪਤਾ ਲੱਗਦਾ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿਰਫ਼ ਮਸ਼ਹੂਰੀ ਖੱਟਣ ਲਈ ਯੋਗ ਆਸਨ ਕਰ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਕੁੜੀ ਖ਼ਿਲਾਫ਼ ਪੁਲਸ ਸ਼ਿਕਾਇਤ ਕਰਵਾਈ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਭਾਵੇਂ ਕੁੜੀ ਨੇ ਪੋਸਟ ਪਾ ਕੇ ਮੁਆਫ਼ੀ ਮੰਗ ਲਈ ਹੋਵੇ ਪਰ ਇਹ ਲੋਕ ਪਹਿਲਾਂ ਗਲਤੀ ਕਰਦੇ ਹਨ ਫਿਰ ਮੁਆਫ਼ੀ ਮੰਗਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਜਿਹੜੇ ਮੁਲਾਜ਼ਮਾਂ ਦੀ ਪਰਿਕਰਮਾ ‘ਚ ਡਿਊਟੀ ਸੀ ਉਨ੍ਹਾਂ ਤਿੰਨ ਮੁਲਜ਼ਮਾਂ ਭਾਈ ਗਗਨਪਾਲ ਸਿੰਘ, ਭਾਈ ਹਰਜਿੰਦਰ ਸਿੰਘ ਅਤੇ ਭਾਈ ਪਲਵਿੰਦਰ ਸਿੰਘ ਨੂੰ ਮੁਢੱਲੇ ਤੌਰ ‘ਤੇ ਮੁਅੱਤਲ ਕਰ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੋਸਟ ਸਾਂਝੀ ਕਰ ਮੰਗੀ ਮੁਆਫ਼ੀ——ਅਰਚਨਾ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ ਉਤੇ ਲਿਖਿਆ, “ਮੈਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਕੁੱਝ ਪੋਸਟ ਕੀਤਾ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।”

Leave a Reply

Your email address will not be published. Required fields are marked *

Prove your humanity: 4   +   2   =