ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ,
ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।
(ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।੨।੬।
Live99 media My WordPress Blog