ਘਰ ਦਾ ਮੇਨ ਦਰਵਾਜ਼ਾ ਇਸ ਵੇਲੇ ਖੋਲਣਾ ਫਿਰ ਦੇਖਣਾ

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।


ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।