ਰਾਤ ਨੂੰ ਜਿਹੜੇ ਲੋਕ ਇੰਝ ਸਾਉਂਦੇ

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।


ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।