84 ਲੱਖ ਜੂਨਾਂ ਦਾ ਹਿਸਾਬ ਕਿਤਾਬ ਲੇਖਾ!

ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ {ਪੰਨਾ 594}

ਪਦਅਰਥ: ਜਿਨਿ = ਜਿਸ ਨੇ। ਤਿਨਿ = ਉਸੇ ਨੇ। ਭਭਾਖਿਆ = ਖਾਣ ਦੀ ਇੱਛਾ।ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ {ਪੰਨਾ 594}ਅਰਥ: ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਹਲੇ ਨੇ ਸਮਝਿਆ ਹੈ; ਤੇ ਹੇ ਨਾਨਕ! ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ।੨੦।

ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।


ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।

ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।