ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}
Live99 media My WordPress Blog