ਡਾਕਟਰ ਨੇ ਜਵਾਬ ਦੇ ‘ਤਾ ਸੀ, ਬਾਬਾ ਦੀਪ ਸਿੰਘ ਜੀ ਨੇ ਸਵਾਸ ਮੋੜ ‘ਤੇ

ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)।

ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।