ਮਾਤਾ ਦੇ ਬਿਆਨ ਤੇ ਭਾਊ ਦਾ ਸ਼ਪਟੀਕਰਨ

ਮਾਤਾ ਦੇ ਬਿਆਨ ਤੇ ਭਾਊ ਦਾ ਸ਼ਪਟੀਕਰਨ…………………………

ਰਾਜ ਬਿਨਾ ਨਹਿ ਧਰਮ ਚਲੈ ਹੈਂ॥
ਧਰਮ ਬਿਨਾ ਸਭ ਦਲੈ ਮਲੈ ਹੈਂ॥
ਗੁਰੂ ਰੂਪ ਗੁਰੂ ਪਿਆਰੀ ਸਾਧ ਸੰਗਤ ਜੀਓ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥

ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ,ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ ਉਸ ਵੱਲੋਂ ਨਹੀਂ ਆਉਣਾ ਚਾਹੀਦਾ ॥
ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ,ਸਗੋਂ ਮਾਣ ਵਾਲੀ ਗੱਲ ਹੈ ।ਜਿਸ ਸੁਪਨੇ ਦੀ ਪੂਰਤੀ ਲਈ ਲੱਖਾਂ ਸਿੱਖਾਂ ਨੇ ਸ਼ਹੀਦੀ ਦਿੱਤੀ ਹੋਵੇ ,ਉਸ ਮਾਰਗ ਤੋਂ ਪਿੱਛੇ ਹਟ ਜਾਣ ਬਾਰੇ ਅਸੀਂ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ।
ਮੈਂ ਬਹੁਤ ਵਾਰ ਸਟੇਜਾਂ ਤੋਂ ਬੋਲਦਿਆਂ ਇਹ ਗੱਲ ਕਹੀ ਹੈ ਕਿ ਜੇ ਮੈਨੂੰ ਪੰਥ ਤੇ ਪਰਿਵਾਰ ਵਿੱਚੋਂ ਚੁਣਨਾ ਪਿਆ ਤਾਂ ਮੈਂ ਹਮੇਸ਼ਾ ਪੰਥ ਦੀ ਚੋਣ ਕਰਾਂਗਾ।

ਗੁਰੂ ਪੰਥ ਦਾ ਦਾਸ——ਅੰਮ੍ਰਿਤਪਾਲ ਸਿੰਘ ਬੰਦੀ ਡਿਬਰੂਗੜ੍ਹ ਜੇਲ੍ਹ ਅਸਾਮ