ਗਿੱਪੀ ਗਰੇਵਾਲ ਨੇ ਦਿੱਤਾ ਪੁੱਤ ਨੂੰ ਇਹ ਗਿਫਟ

ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੀ ਗਾਇਕੀ, ਫਿਲਮਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਹ ਖੁਦ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਵੱਡੇ ਪੁੱਤਰ ਏਕਮ ਗਰੇਵਾਲ ਦੇ 16ਵੇਂ ਜਨਮਦਿਨ ਉੱਪਰ ਕਾਰ ਗਿਫਟ ਕੀਤੀ ਗਈ। ਇਸ ਕਾਰ ਨੂੰ ਦੇਖ ਏਕਮ ਜਿੱਥੇ ਹੀ ਬੇਹੱਦ ਖੁਸ਼ ਹੋਇਆ, ਉੱਥੇ ਹੀ ਗਿੱਪੀ ਗਰੇਵਾਲ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਹਾਲਾਂਕਿ ਏਕਮ ਦੀ ਇਸ ਪੋਸਟ ਉੱਪਰ ਕਈ ਫੈਨਜ਼ ਮਜ਼ਾਕੀਆ ਕਮੈਂਟ ਵੀ ਕਰ ਰਹੇ ਹਨ।

ਦਰਅਸਲ, ਏਕਮ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਾਰ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਹਾਰਟ ਵਾਲਾ ਇਮੋਜ਼ੀ ਬਣਾਇਆ ਹੈ। ਦੱਸ ਦੇਈਏ ਕਿ 4 ਮਈ ਨੂੰ ਏਕਮ ਨੇ ਆਪਣਾ 16ਵਾਂ ਜਨਮਦਿਨ ਮਨਾਇਆ ਸੀ। ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਨੂੰ ਮਹਿੰਗੀ ਕਾਰ ਗਿਫਟ ਕੀਤੀ। ਵੀਡੀਓ ਨੂੰ ਦੇਖ ਤੁਸੀ ਅੰਦਾਜ਼ਾ ਲਗਾ ਸਕਦੇ ਹੋ ਕਿ ਏਕਮ ਨੂੰ ਵਿਦੇਸ਼ ‘ਚ ਉਸ ਦੇ ਪਿਤਾ ਵੱਲੋਂ ਕਾਰ ਗਿਫਟ ਕੀਤੀ ਗਈ ਹੈ। ਇਸ ਦੌਰਾਨ ਜਦੋਂ ਕਾਰ ਤੋਂ ਕਵਰ ਹਟਾਇਆ ਜਾਂਦਾ ਹੈ ਤਾਂ ਇਸ ਮਹਿੰਗੇ ਗਿਫਟ ਨੂੰ ਵੇਖ ਕੇ ਏਕਮ ਵੀ ਹੈਰਾਨ ਰਹਿ ਜਾਂਦਾ ਹੈ।

ਨਿਆਰੇ ਪੈਸੇ ਪੰਜਾਬ ਚੋ ਕਮਾ ਕੇ ਆਪ ਬਾਹਰ ਲੈਂਦੇ ਨਜਾਰੇ 😂 ਇੱਕ ਹੋਰ ਨੇ ਕਿਹਾ 16 ਦੀ ਉਮਰ ਵਿੱਚ ਸਿਰਫ ਧੋਖੇ ਅਤੇ ਥੱਪੜ ਮਿਲੇ ਮੈਨੂੰ … ਕਾਬਿਲੇਗ਼ੌਰ ਹੈ ਕਿ ‘ਜੱਟ ਨੂੰ ਚੁੜੈਲ ਟੱਕਰੀ’ 13 ਅਕਤੂਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਗਿੱਪੀ ਤੇ ਸਰਗੁਣ ਮਹਿਤਾ ਦੀ ਜੋੜੀ ਲੰਬੇ ਸਮੇਂ ਬਾਅਦ ਇਕੱਠੀ ਨਜ਼ਰ ਆਉਣ ਵਾਲੀ ਹੈ। ਫਿਲਮ ;ਚ ਸਰਗੁਣ ਮਹਿਤਾ ਚੁੜੈਲ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੀ ਹੈ। ਨਿਰਮਲ ਰਿਸ਼ੀ ਫਿਲਮ ‘ਚ ਗਿੱਪੀ ਦੀ ਮਾਂ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਫਿਲਮ ‘ਚ ਅਦਾਕਾਰਾ ਰੂਪੀ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਉਨ੍ਹਾਂ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘ਕੈਰੀ ਆਨ ਜੱਟਾ 3’ ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।