ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਰਾਮ ਰਹੀਮ ਨੂੰ ਫਰਲੋ ਦਿੱਤੇ ਜਾਣ ਉਤੇ ਐਸਜੀਪੀਸੀ ਵੱਲੋਂ ਸਖਤ ਇਤਰਾਜ ਪ੍ਰਗਟਾਇਆ ਗਿਆ ਹੈ।ਐਸਜੀਪੀਸੀ ਵੱਲੋਂ ਇਤਰਾਜ਼ ਪ੍ਰਗਟਾਉਣ ਤੋਂ ਬਾਅਦ ਪੰਜਾਬ ਭਾਜਪਾ ਦਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਜੇਲ ਦੇ ਨਿਯਮਾਂ ਮੁਤਾਬਕ ਫਰਲੋ ਦਿੱਤੀ ਗਈ ਹੈ।
ਸ. ਗਰੇਵਾਲ ਨੇ ਕਿਹਾ ਕਿ ਜੇਲ ਵਿੱਚ ਰਾਮ ਰਹੀਮ ਦਾ ਚੰਗਾ ਵਿਵਹਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਜੇਲ ਵਿੱਚ ਸਹੂਲਤ ਮਿਲਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੇ ਸ਼ੋਸਲ ਮੀਡੀਆ ਉਤੇ 5 ਕਰੋੜ ਫਾਲੋਰਸ ਹਨ। ਇਸ ਕਰਕੇ ਐਸਜੀਪੀਸੀ ਨੂੰ ਇੰਝ ਇਤਰਾਜ ਨਹੀਂ ਕਰਨਾ ਚਾਹੀਦਾ ਹੈ।
ਭਾਜਪਾ ਆਗੂ ਗਰੇਵਾਲ ਨੇ ਅੱਗੇ ਕਿਹਾ ਕਿ ਜੇਕਰ ਐਸਜੀਪੀਸੀ ਨੂੰ ਕੋਈ ਇਤਰਾਜ ਹੈ ਤਾਂ ਉਹ ਪਹਿਲਾਂ ਵੀ ਪੰਜਾਬ ਹਰਿਆਣਾ ਹਾਈਕੋਰਟ ਗਈ ਸੀ ਅਤੇ ਹੁਣ ਮੁੜ ਫੇਰ ਹਾਈਕੋਰਟ ਦਾ ਬੂਹਾ ਖੜਕਾ ਸਕਦੀ ਹੈ। ਗਰੇਵਾਲ ਨੇ ਕਿਹਾ ਕਿ ਐਸਜੀਪੀਸੀ ਨੂੰ ਜੇਲ ਦੇ ਨਿਯਮਾਂ ਨੂੰ ਪੜ੍ਹਣਾ ਚਾਹੀਦਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ।ਇਸ ਦੌਰਾਨ ਡੇਰਾ ਮੁਖੀ ਨੇ ਬਾਹਰ ਆਉਂਦੇ ਹੀ ਸੰਦੇਸ਼ ਜਾਰੀ ਕੀਤਾ ਹੈ। ਰਾਮ ਰਹੀਮ ਨੇ ਆਖਿਆ ਹੈ ਕਿ ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ।
Live99 media My WordPress Blog